20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਰੇਹੜੀ ਦੀ ਕੀਤੀ ਭੰਨਤੋੜ

Ad Position 21
No active advertisement
ਅਜੀਤ ਡੈਸਕ 23-02-2026
ਬਠਿੰਡਾ, 22 ਫਰਵਰੀ (ਰੋਮਾਣਾ)-ਬਠਿੰਡਾ ਦੇ ਮਹੇਸ਼ਵਰੀ ਚੌਂਕ 'ਚ ਰਾਤ ਸਮੇਂ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਇਕ ਰੇਹੜੀ ਦੀ ਤੋੜਫੋੜ ਕੀਤੀ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ | ਇਸ ਘਟਨਾ ਨੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ, ਇਸ ਨਾਲ ਸ਼ਹਿਰ ਦੇ ਵਪਾਰੀ ਵਰਗ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਪੁਲਿਸ ਨੇ ਉਕਤ ਮਾਮਲੇ ਦੀ ਵੀਡੀਓ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਇਸ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ, ਕਿ ਕਈ ਨੌਜਵਾਨ ਬਿਨਾਂ ਕਿਸੇ ਡਰ ਤੋਂ ਸ਼ਹਿਰ ਦੇ ਵਿਚਕਾਰ ਪੈਂਦਾ ਇਲਾਕਾ ਮਹੇਸ਼ਵਰੀ ਚੌਂਕ 'ਚ ਤੇਜ਼ਧਾਰ ਹਥਿਆਰਾਂ ਨਾਲ ਰੇਹੜੀ ਦੀ ਤੋੜਫੋੜ ਕਰਦੇ ਹੋਏ ਦਿਖਾਈ ਦੇ ਰਹੇ ਹਨ | ਇਸ ਮਾਮਲੇ ਸੰਬੰਧੀ ਥਾਣਾ ਸਿਵਲ ਲਾਇਨ ਦੇ ਐੱਸ.ਐੱਚ.ਓ ਰਵਿੰਦਰ ਸਿੰਘ ਨੇ ਦੱਸਿਆ ਕਿ ਜਿਸ ਥਾਂ ਉੱਪਰ ਉਕਤ ਲੋਕਾਂ ਨੇ ਰੇਹੜੀ ਦੀ ਤੋੜਫੋੜ ਕੀਤੀ ਗਈ ਹੈ, ਉਹ ਥਾਣਾ ਕੈਂਟ ਦੇ ਅਧੀਨ ਏਰੀਆ ਪੈਂਦਾ ਹੈ | ਉਨ੍ਹਾਂ ਕਿਹਾ ਕਿ ਦੋਵੇਂ ਥਾਣਿਆਂ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਮੁਲਜ਼ਮਾਂ ਦੀ ਪਹਿਚਾਣ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਥਾਣਾ ਕੈਂਟ ਵਿਚ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਿੰਨ੍ਹਾਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਨੇ ਵਿਧਾਇਕ ਬਲਕਾਰ ਸਿੱਧੂ ਦੀ ਰਿਹਾਇਸ਼ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਮਿਡ ਡੇਅ ਮੀਲ ਵਰਕਰਾਂ ਸੀਟੂ ਵਿਚ ਹੋਈਆਂ ਸ਼ਾਮਿਲ
Ad Position 24