ਕਿਸ਼ਨਪੁਰਾ ਕਲਾਂ, 23 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਕੈਂਸਰ ਅਤੇ ਅੱਖਾਂ ਦੇ ਚੈੱਕਅਪ ਕੈਂਪ 28 ਫਰਵਰੀ ਦਿਨ ਸਨਿੱਚਰਵਾਰ ਨੂੰ ਗੁਰਦੁਆਰਾ ਸ਼ਾਂਤਸਰ ਸਾਹਿਬ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਹੋਈ ਮੀਟਿੰਗ ਦੌਰਾਨ ਇਕਬਾਲਦੀਪ ਸਿੰਘ ਹੈਰੀ ਅਤੇ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ 'ਚ ਕੈਂਸਰ ਨਾਲ ਸੰਬੰਧਿਤ ਹਰ ਕਿਸਮ ਦੇ ਟੈੱਸਟ ਮਾਹਿਰ ਡਾਕਟਰਾਂ ਵਲੋਂ ਕੀਤੇ ਜਾਣਗੇ | ਇਸ ਦੇ ਨਾਲ ਆਮ ਬਿਮਾਰੀਆਂ ਦੀ ਜਾਂਚ ਵੀ ਕੀਤੀ ਜਾਵੇਗੀ ਤਾਂ ਜੋ ਲੋਕ ਸਮੇਂ ਸਿਰ ਇਲਾਜ ਕਰਵਾ ਸਕਣ | ਉਨ੍ਹਾਂ ਦੱਸਿਆ ਕਿ ਅੱਖਾਂ ਦੇ ਮਾਹਿਰਾਂ ਵਲੋਂ ਨਵੀਂ ਤਕਨੀਕ ਦੀ ਸਹਾਇਤਾ ਨਾਲ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਵਧੀਆ ਕੁਆਲਿਟੀ ਦੀਆਂ ਨਿਗ੍ਹਾ ਵਾਲੀਆਂ ਐਨਕਾਂ ਮੌਕੇ 'ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਤੋਂ ਇਲਾਵਾ ਆਮ ਬਿਮਾਰੀਆਂ ਲਈ ਜਰੂਰੀ ਦਵਾਈਆਂ ਵੀ ਮੁਫ਼ਤ ਵੰਡੀਆਂ ਜਾਣਗੀਆਂ | ਇਕਬਾਲਦੀਪ ਸਿੰਘ ਹੈਰੀ ਅਤੇ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਇਲਾਕਾ ਵਾਸੀਆਂ ਵਲੋਂ ਵੀ ਵੱਡੀ ਗਿਣਤੀ ਵਿਚ ਸਹਿਯੋਗ ਦਿੱਤਾ ਜਾਂਦਾ ਹੈ | ਮੀਟਿੰਗ ਦੌਰਾਨ ਪਰਮਿੰਦਰ ਸਿੰਘ ਭੀਮਾ, ਬੂਟਾ ਸਿੰਘ ਗਿੱਲ, ਬਲਵਿੰਦਰ ਸਿੰਘ ਵਿਰਦੀ, ਅਮਨ ਸਿੰਘ ਢਿੱਲੋਂ, ਸੁਖਦੇਵ ਸਿੰਘ, ਇੰਸਪੈਕਟਰ ਜਗਦੇਵ ਸਿੰਘ, ਨੰਬਰਦਾਰ ਦਲਜੀਤ ਸਿੰਘ, ਪਿਆਰਾ ਸਿੰਘ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਸਵਰਨ ਸਿੰਘ ਮੈਂਬਰ ਪੰਚਾਇਤ, ਗੁਰਚਰਨ ਸਿੰਘ, ਜਤਿੰਦਰ ਸਿੰਘ, ਨਾਹਰ ਸਿੰਘ ਮੱਲ੍ਹੀ, ਡਾ. ਹਰਵਿੰਦਰ ਸਿੰਘ ਮੈਂਬਰ ਪੰਚਾਇਤ, ਗਗਨਦੀਪ ਸਿੰਘ ਮੈਂਬਰ ਪੰਚਾਇਤ, ਡਾ. ਸਾਧੂ ਸਿੰਘ, ਜਗਦੇਵ ਸਿੰਘ, ਜਗਸੀਰ ਸਿੰਘ ਹਾਜ਼ਰ ਸਨ |