15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਚੋਰੀ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 24-02-2026
ਮੋਗਾ, 23 ਫਰਵਰੀ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੈ ਗਾਂਧੀ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਮੋਗਾ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਅਤੇ ਦਲਬੀਰ ਸਿੰਘ ਉਪ ਕਪਤਾਨ ਪੁਲਿਸ ਬਾਘਾ ਪੁਰਾਣਾ ਦੀ ਯੋਗ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬਾਘਾ ਪੁਰਾਣਾ ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਚੋਰੀਸ਼ੁਦਾ ਰਕਮ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਸੁਖਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨਾਥੇਵਾਲਾ ਨੇ ਆਪਣੇ ਬਿਆਨ ਦਰਜ ਕਰਵਾਏ ਕਿ ਮਿਤੀ : 18 ਫਰਵਰੀ 2026 ਨੂੰ ਸਵੇਰੇ ਕਰੀਬ 10:30 ਵਜੇ ਉਹ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਭੋਗ ਸਮਾਗਮ ਵਿਚ ਸ਼ਾਮਿਲ ਹੋਣ ਲਈ ਗਿਆ ਸੀ | ਦੁਪਹਿਰ ਸਮੇਂ ਜਦ ਉਹ ਵਜੇ ਘਰ ਵਾਪਸ ਆਏ ਤਾਂ ਉਨ੍ਹਾਂ ਵੇਖਿਆ ਕਿ ਘਰ ਦਾ ਮੇਨ ਗੇਟ ਖੋਲ੍ਹ ਕੇ ਅੰਦਰ ਜਾਣ 'ਤੇ ਕੱਪੜੇ ਧੋਣ ਵਾਲੀ ਮਸ਼ੀਨ ਟੁੱਟੀ ਹੋਈ ਸੀ ਅਤੇ ਲੱਗਦਾ ਸੀ ਕਿ ਕੋਈ ਵਿਅਕਤੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ ਹੈ | ਕਮਰੇ ਵਿਚ ਪਏ ਸੰਦੂਕ ਦਾ ਜਿੰਦਾ ਟੁੱਟਿਆ ਹੋਇਆ ਸੀ ਅਤੇ ਸਮਾਨ ਖਿੱਲਰਿਆ ਪਿਆ ਸੀ | ਜਾਂਚ ਕਰਨ 'ਤੇ ਪਤਾ ਲੱਗਾ ਕਿ ਸੰਦੂਕ ਵਿਚ ਪਏ ਕੁੱਲ ਇਕ ਲੱਖ ਵੀਹ ਹਜ਼ਾਰ ਰੁਪਏ ਚੋਰੀ ਹੋ ਗਏ | ਦੌਰਾਨ ਤਫ਼ਤੀਸ਼ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੰਬਰ ਥਾਣਾ ਬਾਘਾ ਪੁਰਾਣਾ ਵਲੋਂ ਮੁਖ਼ਬਰ ਖ਼ਾਸ ਦੀ ਸੂਚਨਾ ਅਤੇ ਤਕਨੀਕੀ ਸਹਾਇਤਾ ਦੇ ਆਧਾਰ 'ਤੇ ਦੋਸ਼ੀ ਗੁਰਪਿੰਦਰ ਸਿੰਘ ਉਰਫ਼ ਗੋਰੀ ਪੁੱਤਰ ਦਲਜੀਤ ਸਿੰਘ ਵਾਸੀ ਨਾਥੇਵਾਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਦੋਸ਼ੀ ਪਾਸੋਂ 79,000/- ਰੁਪਏ ਨਕਦੀ ਅਤੇ ਇਕ ਜਿੰਦਾ ਬਰਾਮਦ ਕੀਤਾ ਗਿਆ ਹੈ | ਬਾਕੀ ਰਹਿੰਦੀ ਰਕਮ ਦੀ ਬਰਾਮਦਗੀ ਲਈ ਦੋਸ਼ੀ ਤੋਂ ਪੁੱਛ ਗਿੱਛ ਜਾਰੀ ਹੈ | ਮੋਗਾ ਪੁਲਿਸ ਵਲੋਂ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੀ ਸੁਰੱਖਿਆ ਲਈ ਉਚਿੱਤ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਸੰਦੇਹਜਨਕ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਡਾਲਾ ਕੋਲ ਬੱਸ ਲੁੱਟਣ ਦੀ ਖ਼ਬਰ ਨਿਕਲੀ ਅਫ਼ਵਾਹ <br/> ਅਗਲੀ ਖ਼ਬਰ ਸਤਿੰਦਰਪਾਲ ਸਿੰਘ ਬਿੱਟੂ ਢੰਡ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24