15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-02-2026
ਮੋਗਾ, 23 ਫਰਵਰੀ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਸੈਕਟਰੀਏਟ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਗੂਆਂ ਨੇ ਦੱਸਿਆ ਕਿ ਲੋਕ ਪੱਖੀ ਖ਼ਬਰਾਂ ਲਾਉਣ ਕਰ ਕੇ ਬਹੁਤ ਸਾਰੇ ਪੱਤਰਕਾਰਾਂ ਖ਼ਿਲਾਫ਼ ਸਰਕਾਰ ਵਲੋਂ ਪੁਲਿਸ ਦੇ ਕੇਸ ਦਰਜ ਕਰਵਾਏ ਗਏ ਜਿਸ ਦੇ ਰੋਸ ਵਜੋਂ ਪੱਤਰਕਾਰਾਂ ਵਲੋਂ 27 ਫਰਵਰੀ ਨੂੰ ਅੰਮਿ੍ਤਸਰ ਵਿਖੇ ਧਰਨੇ ਦਾ ਪ੍ਰੋਗਰਾਮ ਰੱਖਿਆ ਗਿਆ ਹੈ | ਉਸ ਵਿਚ ਮੋਗਾ ਜ਼ਿਲ੍ਹੇ ਦੇ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਿਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਆਗੂਆਂ ਨੇ ਇਹ ਵੀ ਕਿਹਾ ਕਿ ਜਗਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਾਦਰ ਵਾਲਾ ਜ਼ਿਲ੍ਹਾ ਮੋਗਾ ਜੋ ਕਿ 10 ਅਕਤੂਬਰ 25 ਨੂੰ ਗੁਰਦਾਸਪੁਰ ਦੇ ਪਿੰਡਾਂ ਵਿਚ ਹੜ੍ਹ ਪੀੜਤਾਂ ਨੂੰ ਰਾਸ਼ਨ ਵੰਡਣ ਲਈ ਗਿਆ ਸੀ ਅਤੇ 11 ਅਕਤੂਬਰ 25 ਨੂੰ ਵਾਪਸੀ 'ਤੇ ਉਸ ਦੀ ਰਸਤੇ ਵਿਚ ਬਿਮਾਰ ਹੋਣ ਕਰ ਕੇ ਅਚਾਨਕ ਮੌਤ ਹੋ ਗਈ ਸੀ | ਇਸ ਸਬੰਧ ਵਿਚ ਵਾਰ-ਵਾਰ ਅਧਿਕਾਰੀਆਂ ਨੂੰ ਮਿਲਣ ਦੇ ਬਾਵਜੂਦ ਉਸ ਦੇ ਵਾਰਿਸਾਂ ਨੂੰ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ, ਜਿਸ ਕਰ ਕੇ ਅੱਜ ਜ਼ਿਲ੍ਹਾ ਕਮੇਟੀ ਦੇ ਵਫ਼ਦ ਨੇ ਯਾਦ ਪੱਤਰ ਡਿਪਟੀ ਕਮਿਸ਼ਨਰ ਮੋਗਾ ਦੇ ਨਾਂਅ ਸਹਾਇਕ ਕਮਿਸ਼ਨਰ ਹਿਤੇਸ਼ ਵੀਰ ਗੁਪਤਾ ਨੂੰ ਦਿੱਤਾ ਗਿਆ ਤੇ ਮੰਗ ਕੀਤੀ ਕਿ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਸਾਰਾ ਕਰਜ਼ਾ ਮਾਫ਼ ਕੀਤਾ ਜਾਵੇ | ਆਗੂਆਂ ਨੇ ਇਹ ਵੀ ਦੱਸਿਆ ਕਿ ਆਲੂਆਂ ਦੀ ਫ਼ਸਲ ਦੀ ਪੁਟਾਈ ਜ਼ੋਰਾਂ 'ਤੇ ਹੋ ਰਹੀ ਹੈ ਪਰ ਆਲੂਆਂ ਨੂੰ ਖ਼ਰੀਦਣ ਵਾਲਾ ਕੋਈ ਨਹੀਂ ਮਿਲ ਰਿਹਾ | ਆਲੂਆਂ ਦੀ ਫ਼ਸਲ ਰੁਲ ਰਹੀ ਹੈ, ਆਲੂ ਚਾਰ ਪੰਜ ਰੁਪਏ ਕਿੱਲੋ ਦੇ ਹਿਸਾਬ ਨਾਲ ਵਿਕ ਰਹੇ ਹਨ ਜਿਸ ਕਰ ਕੇ ਕਿਸਾਨਾਂ ਵਿਚ ਬਹੁਤ ਨਿਰਾਸ਼ਾ ਹੈ | ਸਰਕਾਰ ਕਿਸਾਨਾਂ ਨੂੰ ਫ਼ਸਲਾਂ ਵਿਚ ਵਭਿੰਨਤਾ ਲਿਆਉਣ ਲਈ ਕਹਿ ਰਹੀ ਹੈ | ਹੁਣ ਜਦੋਂ ਕਿਸਾਨ ਸਰਕਾਰ ਦੀ ਗੱਲ ਮੰਨ ਕੇ ਆਲੂ ਤੇ ਹੋਰ ਸਬਜ਼ੀਆਂ ਬੀਜ ਰਹੇ ਹਨ ਆਲੂਆਂ ਦੇ ਭਾਅ ਘੱਟ ਹੋਣ ਕਰ ਕੇ ਉਨ੍ਹਾਂ ਦਾ ਖ਼ਰਚਾ ਵੀ ਨਹੀਂ ਮੁੜ ਰਿਹਾ | ਜਥੇਬੰਦੀ ਦੀ ਮੰਗ ਹੈ ਕਿ ਸਰਕਾਰ ਨੂੰ ਖ਼ੁਦ ਦਖ਼ਲ ਦੇ ਕੇ 20 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਆਲੂਆਂ ਦੀ ਖ਼ਰੀਦ ਕਰਨੀ ਚਾਹੀਦੀ ਹੈ | ਮੀਟਿੰਗ ਵਿਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ, ਜੰਗੀਰ ਸਿੰਘ ਹਿੰਮਤਪੁਰਾ, ਜਗਜੀਤ ਸਿੰਘ ਮੱਦੋਕੇ, ਇਕਬਾਲ ਸਿੰਘ ਸਿੰਘਾਂਵਾਲਾ, ਸੁਖਵਿੰਦਰ ਸਿੰਘ ਲੰਗੇਆਣਾ, ਗੁਰਦੇਵ ਸਿੰਘ ਕਿਸ਼ਨਪੁਰਾ, ਹਰਮੇਲ ਸਿੰਘ ਘਾਲੀ, ਬਲਜੀਤ ਸਿੰਘ ਸੁਖਾਨੰਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਵਕੀਲਾਂ ਦੀ ਹੜਤਾਲ ਤੀਸਰੇ ਦਿਨ 'ਚ ਸ਼ਾਮਿਲ ਅਗਲੀ ਖ਼ਬਰ ਦਫ਼ਤਰੀ ਕਾਮਿਆਂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੂੰ ਸੌਂਪਿਆ ਮੰਗ-ਪੱਤਰ
Ad Position 24