ਠੱਠੀ ਭਾਈ/ਨੱਥੂਵਾਲਾ ਗਰਬੀ, 23 ਫਰਵਰੀ (ਜਗਰੂਪ ਸਿੰਘ ਮਠਾੜੂ, ਨਵਦੀਪ ਸਿੰਘ)-ਮੋਗਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ 'ਚ ਉਸ ਵੇਲੇ ਵੱਡੀ ਸਿਆਸੀ ਹਲਚਲ ਪੈਦਾ ਹੋ ਗਈ, ਜਦ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਫੜ ਲਿਆ | ਇਹ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ, ਜਿੱਥੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਜ਼ਿਲ੍ਹਾ ਮੋਗਾ ਜਥੇਬੰਦੀ ਦੇ ਆਗੂ ਮੌਜੂਦ ਰਹੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਕਾਂਗਰਸ ਆਗੂ ਬੱਬੂ ਸਰਪੰਚ ਰੋਡੇ, ਗੁਰਜੀਤ ਸਿੰਘ ਬਰਾੜ (ਬਲਾਕ ਸੰਮਤੀ ਰੋਡੇ), ਜਗਜੀਤ ਸਿੰਘ ਜੱਗਾ ਰੋਡੇ, ਹੈਪੀ ਸਰਪੰਚ ਰੋਡੇ ਅਤੇ ਆਪ ਬਲਾਕ ਬਾਘਾ ਪੁਰਾਣਾ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਤੋਂ ਇਲਾਵਾ ਹਰਮਿੰਦਰ ਸਿੰਘ ਮੈਂਬਰ ਰੋਡੇ ਖ਼ੁਰਦ, ਪ੍ਰਗਟ ਸਿੰਘ ਮੈਂਬਰ ਰੋਡੇ ਅਤੇ ਲਖਵੀਰ ਸਿੰਘ ਮੈਂਬਰ ਰੋਡੇ ਵੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਏ | ਸਿਆਸੀ ਹਲਕਿਆਂ ਮੁਤਾਬਿਕ ਇਨ੍ਹਾਂ ਆਗੂਆਂ ਦੇ ਨਾਲ ਦਰਜਨਾਂ ਵਰਕਰਾਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਨਾਲ ਹਲਕੇ ਦੀ ਸਿਆਸੀ ਸਮੀਕਰਨਾਂ ਵਿਚ ਵੱਡਾ ਬਦਲਾਅ ਆਇਆ ਹੈ | ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਹਲਕੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੇ ਭਰੋਸਾ ਜਤਾਉਂਦੇ ਹੋਏ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ | ਇਹਨਾਂ ਸਾਰੇ ਆਗੂਆਂ ਦੀ ਸ਼ਮੂਲੀਅਤ ਉਪਰੰਤ ਜ਼ਿਲ੍ਹਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ, ਯੂਥ ਅਕਾਲੀ ਆਗੂ ਜਸਪ੍ਰੀਤ ਸਿੰਘ ਮਾਹਲਾ, ਸ਼੍ਰੋਮਣੀ ਕਮੇਟੀ ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਸਾਬਕਾ ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ, ਸਰਕਲ ਪ੍ਰਧਾਨ ਇਕੱਤਰ ਸਿੰਘ ਥਰਾਜ, ਸਾਬਕਾ ਚੇਅਰਮੈਨ ਦਰਸ਼ਨ ਸਿੰਘ ਥਰਾਜ, ਸਰਕਲ ਪ੍ਰਧਾਨ ਗੁਰਜੀਤ ਸਿੰਘ ਕੋਟਲਾ, ਸਾਬਕਾ ਸਰਕਲ ਪ੍ਰਧਾਨ ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ, ਸਾਬਕਾ ਪ੍ਰਧਾਨ ਮਨਜੀਤ ਸਿੰਘ ਵਾਂਦਰ, ਸਰਕਲ ਪ੍ਰਧਾਨ ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਠੱਠੀ ਭਾਈ, ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਚੀਮਾ ਠੱਠੀ ਭਾਈ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ, ਯੂਥ ਆਗੂ ਤਲਵਾਰ ਬਰਾੜ ਚੰਨੂਵਾਲਾ, ਪਰਗਟ ਸਿੰਘ ਧਾਲੀਵਾਲ ਮਾੜੀ ਮੁਸਤਫ਼ਾ, ਆੜ੍ਹਤੀ ਅੰਗਰੇਜ਼ ਸਿੰਘ ਸੁਖਾਨੰਦ, ਨੰਬਰਦਾਰ ਕੁਲਜੀਤ ਸਿੰਘ ਚੀਦਾ, ਜਥੇਦਾਰ ਆਤਮਾ ਸਿੰਘ ਚੀਦਾ, ਸਾਬਕਾ ਸਰਪੰਚ ਗੁਰਚਰਨ ਸਿੰਘ ਬੰਬੀਹਾ ਭਾਈ, ਬਾਬਾ ਸਰਬਜੀਤ ਸਿੰਘ ਬੰਬੀਹਾ ਭਾਈ, ਕੁਲਦੀਪ ਸਿੰਘ ਬਰਾੜ ਸਾਹੋਕੇ ਕੈਨੇਡਾ, ਜਗਜੀਤ ਸਿੰਘ ਮੱਲ੍ਹੀ ਸਾਹੋਕੇ, ਸਾਬਕਾ ਸਰਪੰਚ ਰਣਧੀਰ ਸਿੰਘ ਥਰਾਜ, ਨੰਬਰਦਾਰ ਜਗਸੀਰ ਸਿੰਘ ਸੇਖਾ, ਸਾਬਕਾ ਸਰਪੰਚ ਗੁਰਮੀਤ ਸਿੰਘ ਸੇਖਾ, ਡਾਕਟਰ ਸੁਰਜੀਤ ਸਿੰਘ ਗੋਲਾ ਆਦਿ ਹਲਕੇ ਦੀ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕੀਤਾ |