17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮਾਊਾਟ ਇੰਟਰਨੈਸ਼ਨਲ ਸਕੂਲ ਵਲੋਂ ਗਿਆਨ ਵਰਧਕ ਕੁਇਜ਼ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 24-02-2026
ਬਾਘਾ ਪੁਰਾਣਾ, 23 ਫਰਵਰੀ (ਟਿੰਕੂ ਕਾਠਪਾਲ)-ਮਾਊਾਟ ਇੰਟਰਨੈਸ਼ਨਲ ਸਕੂਲ ਮੋਗਾ 'ਚ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਸ ਮੁਕਾਬਲੇ ਲਈ ਟੀਮ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਕੀਤੀ ਗਈ | ਜਿਸ 'ਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਮੁਕਾਬਲੇ ਲਈ ਚੋਣ ਕੀਤੀ ਗਈ | ਇਹ ਮੁਕਾਬਲੇ 'ਚ ਗਣਿਤ, ਸਾਇੰਸ, ਸਮਾਜਿਕ ਸਿੱਖਿਆ, ਅੰਗਰੇਜ਼ੀ, ਪੰਜਾਬੀ, ਜਨਰਲ ਨਾਲੇਜ, ਹਿੰਦੀ, ਕੰਪਿਊਟਰ ਸਾਇੰਸ ਨਾਲ ਸੰਬੰਧਿਤ ਬੱਚਿਆਂ ਨੂੰ ਪ੍ਰਸ਼ਨ ਪੁੱਛੇ ਗਏ | ਇਸ ਮੁਕਾਬਲੇ ਵਿਚੋਂ ਟੀਮ-ਡੀ ਨੇ ਪਹਿਲਾ ਸਥਾਨ, ਟੀਮ-ਬੀ ਨੇ ਦੂਜਾ ਸਥਾਨ ਅਤੇ ਟੀਮ ਈ ਨੇ ਤੀਜਾ ਸਥਾਨ ਹਾਸਲ ਕੀਤਾ | ਸਾਰੇ ਜੇਤੂ ਵਿਦਿਆਰਥੀਆਂ ਅਤੇ ਕੁਇਜ਼ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਗੁਰਦੇਵ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨਾਲ ਆਪਣੇ ਵਿਚਾਰਾਂ ਨੂੰ ਸਾਂਝਾ ਕੀਤਾ | ਸੰਸਥਾ ਦੇ ਪਿ੍ੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਕੁਇਜ਼ ਮੁਕਾਬਲੇ 'ਚ ਤੁਹਾਡੀ ਭਾਗੀਦਾਰੀ ਦੇਖ ਕੇ ਬਹੁਤ ਖ਼ੁਸ਼ੀ ਹੋਈ | ਉਨ੍ਹਾਂ ਨੇ ਕਿਹਾ ਕਿ ਗਿਆਨ ਹੀ ਸਭ ਤੋਂ ਵੱਡੀ ਤਾਕਤ ਹੈ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਮਾਊਾਟ ਇੰਟਰਨੈਸ਼ਨਲ ਸਕੂਲ ਦੇ ਹੈੱਡ ਮੈਡਮ ਖੁਸ਼ਪ੍ਰੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਅਤੇ ਟੀਮ ਵਰਕ ਨੂੰ ਵਧਾਉਂਦੇ ਹਨ | ਇਸ ਆਯੋਜਨ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮੈਡਮ ਨੇਹਾ, ਭਾਵਨਾ, ਰਾਜਵਿੰਦਰ ਕੌਰ ਸਰਾਂ, ਕਮਲਜੀਤ ਕੌਰ ਬਰਾੜ, ਮੋਨਾ, ਅਨੀਤਾ, ਵੀਰਪਾਲ ਕੌਰ, ਰੂਪਾਲੀ, ਟਿਸ਼ੂ ਗੋਇਲ, ਸ਼ਵਿੰਦਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ ਅਗਲੀ ਖ਼ਬਰ ਸਬ ਇੰਸਪੈਕਟਰ ਜਗਦੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ <br/>
Ad Position 24