ਧਰਮਕੋਟ, 23 ਫਰਵਰੀ (ਪਰਮਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੋਗਾ ਫ਼ਿਰੋਜ਼ਪੁਰ ਜ਼ੋਨ ਵਲੋਂ ਸਰਕਾਰੀ ਮਾਡਲ ਡਿਗਰੀ ਕਾਲਜ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਅਕਤੂਬਰ 2025 ਵਿਚ ਨੈਤਿਕ ਸਿੱਖਿਆ ਦਾ ਪੇਪਰ ਲਿਆ ਗਿਆ ਸੀ, ਜਿਸ ਦਾ ਅੱਜ ਕਾਲਜ ਵਿਖੇ ਨਤੀਜਾ ਐਲਾਨਿਆ ਗਿਆ | ਇਸ ਮੌਕੇ ਪਹੁੰਚੇ ਡਾ. ਜਸਵਿੰਦਰ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਵੰਡੇ ਗਏ | ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਨੈਤਿਕ ਕਦਰਾਂ ਕੀਮਤਾਂ ਅਪਣਾਉਣ ਅਤੇ ਚੰਗੇ ਇਨਸਾਨ ਬਣਨ ਬਾਰੇ ਪ੍ਰੇਰਿਤ ਕੀਤਾ | ਕਾਲਜ ਦੀ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਮੋਗਾ ਫ਼ਿਰੋਜ਼ਪੁਰ ਜ਼ੋਨ ਵਿਚੋਂ ਚੌਥਾ ਸਥਾਨ ਹਾਸਲ ਕੀਤਾ ਤੇ ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕੀਤੇ | ਇਸ ਮੌਕੇ ਕਾਲਜ ਇੰਚਾਰਜ ਪ੍ਰੋ. ਰਸਮੀ ਕੰਬੋਜ, ਪ੍ਰੋ. ਕੁਲਵੀਰ ਸਿੰਘ ਖੋਸਾ, ਪ੍ਰੋ. ਅਵਤਾਰ ਸਿੰਘ, ਪ੍ਰੋ. ਜੋਤੀ ਬਾਲਾ, ਪ੍ਰੋ. ਸੁਮਨਪ੍ਰੀਤ ਕੌਰ ਆਦਿ ਹਾਜ਼ਰ ਸਨ |