ਬੱਧਨੀ ਕਲਾਂ, 24 ਫਰਵਰੀ (ਸੰਜੀਵ ਕੋਛੜ)-ਲੋਪੋ ਪਬਲਿਕ ਲਾਇਬਰੇਰੀ ਦੇ ਸਹਿਯੋਗ ਨਾਲ 25 ਫਰਵਰੀ ਦਿਨ ਬੁੱਧਵਾਰ ਨੂੰ ਆਈ ਹਸਪਤਾਲ ਲੁਧਿਆਣਾ ਵਲੋਂ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਕਰਨ ਲਈ 25 ਫਰਵਰੀ (ਬੁੱਧਵਾਰ) ਨੂੰ ਕੈਂਪ ਲਗਾਇਆ ਜਾ ਰਿਹਾ ਹੈ ¢ ਇਹ ਜਾਣਕਾਰੀ ਦਿੰਦਿਆਂ ਧਰਮਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਏ ਜਾ ਰਹੇ ਇਸ ਕੈਂਪ 'ਚ ਆਪਣੀਆਂ ਅੱਖਾਂ ਦੀ ਜਾਂਚ ਜਾਂ ਆਪ੍ਰੇਸ਼ਨ ਕਰਵਾਉਣ ਲਈ ਆਉਣ ਵਾਲੇ ਮਰੀਜ਼ ਆਪਣਾ ਆਧਾਰ ਕਾਰਡ 'ਤੇ ਆਪਣੇ ਪਹਿਲਾਂ ਤੋਂ ਚੱਲ ਰਹੇ ਇਲਾਜ ਦੀ ਪਰਚੀ ਨਾਲ ਲੈ ਕੇ ਆਉਣ ¢ ਉਨ੍ਹਾਂ ਹੋਰ ਦੱਸਿਆ ਕਿ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ ਤੇ ਜ਼ਰੂਰਤ ਅਨੁਸਾਰ ਆਪ੍ਰੇਸ਼ਨ ਵੀ ਕੀਤੇ ਜਾਣਗੇ ¢ ਉਨ੍ਹਾਂ ਹੋਰ ਦੱਸਿਆ ਕਿ ਆਪ੍ਰੇਸ਼ਨ ਕਰਵਾਉਣ ਤੱਕ ਲਿਜਾਉਣ ਤੇ ਮਰੀਜ਼ ਨੂੰ ਘਰ ਤੱਕ ਛੱਡਣ ਦਾ ਸਾਰਾ ਖਰਚਾ ਸੰਸਥਾ ਵਲੋਂ ਕੀਤਾ ਜਾਵੇਗਾ ¢ ਉਨ੍ਹਾਂ ਨੇ ਖਾਸ ਤੌਰ 'ਤੇ ਅਪੀਲ ਕੀਤੀ ਕਿ ਜਿਹੜੇ ਮਰੀਜ਼ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਹਨ, ਉਹ ਆਪਣੀ ਚੱਲ ਰਹੀ ਦਵਾਈ ਦੀਆਂ ਸਲਿਪਾਂ ਤੇ ਪੁਰਾਣੀਆਂ ਮੈਡੀਕਲ ਰਿਪੋਰਟਾਂ ਨਾਲ ਜ਼ਰੂਰ ਲੈ ਕੇ ਆਉਣ¢