07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਾਨ ਸਰਕਾਰ ਨੇ ਸੜਕਾਂ ਦੇ ਜਾਲ ਵਿਛਾ ਕੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ- ਸਿੱਧੂ, ਸੋਹੀ <br/>

Ad Position 21
No active advertisement
ਅਜੀਤ ਡੈਸਕ 25-02-2026
ਠੱਠੀ ਭਾਈ, 24 ਫਰਵਰੀ (ਜਗਰੂਪ ਸਿੰਘ ਮਠਾੜੂ)-ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਵਲੋਂ ਇਲਾਕੇ ਅੰਦਰ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਪ੍ਰਾਪਤ ਹੋਈ ਹੈ ¢ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਬੰਬੀਹਾ ਭਾਈ ਦੇ ਸਰਪੰਚ ਜਗਮੋਹਣ ਸਿੰਘ ਸਿੱਧੂ ਅਤੇ ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਵਲੋਂ ਸਮਾਲਸਰ ਤੋਂ ਸੇਖਾ ਕਲਾਂ ਵਾਇਆ ਬੰਬੀਹਾ ਭਾਈ ਰੋਡ 'ਤੇ ਪ੍ਰੀਮਿਕਸ ਪਾ ਕੇ ਨਵਿਆਉਣ ਦੇ ਕੰਮ ਦੌਰਾਨ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਮਾਨ ਕੋਟਲਾ ਅਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦਾ ਧੰਨਵਾਦ ਕਰਦਿਆਂ ਕੀਤਾ ¢ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਇਲਾਕੇ ਦੇ ਲੋਕ ਇਸ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ ਕਰ ਰਹੇ ਸਨ ਜਿਸ ਨੂੰ ਮਾਨ ਸਰਕਾਰ ਨੇ ਤਰਜੀਹ ਦੇ ਆਧਾਰ 'ਤੇ ਮਨਜ਼ੂਰੀ ਦੇ ਕੇ ਕੰਮ ਸ਼ੁਰੂ ਕਰਵਾਇਆ ਹੈ ¢ ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਵੀਨੀਕਰਨ ਨਾਲ ਨਾ ਸਿਰਫ ਪਿੰਡ ਵਾਸੀਆਂ ਨੂੰ ਹੀ ਸੁਵਿਧਾ ਨਹੀਂ ਮਿਲੇਗੀ, ਸਗੋਂ ਕਿਸਾਨਾਂ ਅਤੇ ਵਪਾਰੀਆਂ ਨੂੰ ਵੀ ਆਪਣਾ ਸਾਮਾਨ ਲਿਜਾਣ-ਲਿਆਉਣ ਵਿਚ ਆਸਾਨੀ ਰਹੇਗੀ¢ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ¢ ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਤੇਜ ਸਿੰਘ ਹੇਰ, ਗੁਰਪ੍ਰੀਤ ਸਿੰਘ ਗੋਪੀ ਪੰਚ, ਗੁਰਤੇਜ ਸਿੰਘ ਪੰਚ, ਇਕੱਤਰ ਸਿੰਘ ਪੰਚ, ਕੁਲਦੀਪ ਬਿੱਟੂ ਪੰਚ, ਪ੍ਰਭਜੀਤ ਸਿੰਘ ਕਲੱਬ ਪ੍ਰਧਾਨ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਸ਼ਹਿਰ ਅੰਦਰ ਡਿਫੈਂਸ ਰੋਡ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ <br/>
Ad Position 24