ਮੋਗਾ, 24 ਫਰਵਰੀ (ਗੁਰਤੇਜ ਸਿੰਘ ਬੱਬੀ)- ਬੀਤੇ ਦਿਨੀਂ ਮੋਗਾ ਦੇ ਜ਼ੀਰਾ ਰੋਡ ਸਥਿਤ ਪ੍ਰਵਾਸੀ ਮਜ਼ਦੂਰਾਂ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਮੋਗਾ ਪੁਲਿਸ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਸੁਲਝਾਉਣ ਵਿਚ ਵੱਖ-ਵੱਖ ਟੀਮਾਂ ਬਣਾ ਕੇ ਕੰਮ ਕਰ ਰਹੀ ਸੀ, ਜਿਸ 'ਚ ਕਾਮਯਾਬੀ ਹਾਸਲ ਕਰਦਿਆਂ ਇਸ ਮਾਮਲੇ ਵਿਚ ਕੁੱਲ 13 ਵਿਅਕਤੀਆਂ ਦੀ ਗਿ੍ਫਤਾਰੀ ਹੋ ਚੁੱਕੀ ਹੈ ¢ ਅੱਜ ਇਸ ਸਬੰਧੀ ਡੀ. ਆਈ. ਜੀ. ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਮੋਗਾ 'ਚ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੀ ਅਗਵਾਈ ਵਿਚ ਕੀਤੀ ਗਈ ਪੈੱ੍ਰਸ ਕਾਨਫਰੰਸ ਦੌਰਾਨ ਦੱਸਿਆ ਕਿ 11 ਫਰਵਰੀ 2026 ਨੂੰ ਮੋਗਾ ਦੇ ਜ਼ੀਰਾ ਰੋਡ ਸਥਿਤ ਇਕ ਸ਼ੈਲਰ 'ਤੇ ਪ੍ਰਵਾਸੀ ਮਜ਼ਦੂਰਾਂ 'ਤੇ ਮੋਟਰਸਾਈਕਲ ਸਵਾਰ ਦੋ ਨÏਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ | ਇਸ ਮਾਮਲੇ ਵਿਚ ਮੋਗਾ ਪੁਲਿਸ ਨੇ ਅਕਾਸ਼ਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੰਗਾਲੀ ਖੁਰਦ ਜ਼ਿਲ੍ਹਾ ਫਿਰੋਜ਼ਪੁਰ ਨੂੰ ਨਾਮਜ਼ਦ ਕਰਕੇ ਗਿ੍ਫਤਾਰ ਕੀਤਾ ਸੀ | ਇਸ ਮਾਮਲੇ ਵਿਚ ਸਾਹਵੀਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਭੰਗਾਲੀ ਖੁਰਦ ਨੂੰ ਮੋਗਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਤਾਂ ਉਸ ਦੀ ਨਿਸ਼ਾਨਦੇਹੀ 'ਤੇ ਮੋਗਾ ਪੁਲਿਸ ਨੇ 2 ਹੈਂਡ ਗਰਨੇਡ ਬਰਾਮਦ ਕੀਤੇ ਜੋ ਉਸ ਨੇ ਆਪਣੇ ਪਿੰਡ ਕੋਲ ਹੀ ਦਬਾ ਕੇ ਰੱਖੇ ਸਨ¢ ਡੀ. ਆਈ. ਜੀ. ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਅਸਲਾ ਮੁਹੱਈਆ ਕਰਨ ਵਾਲੇ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੇ, ਉਨ੍ਹਾਂ ਨੂੰ ਪਨਾਹ ਦੇਣ ਵਾਲੇ ਕੁੱਲ 13 ਲੋਕਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਪੰਜਾਬ ਗÏਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਅਪ੍ਰੇਸ਼ਨ ਪ੍ਰਹਾਰ ਗੈਂਗਸਟਰਾਂ 'ਤੇ ਵਾਰ ਜੋ ਸ਼ੁਰੂ ਕੀਤਾ ਗਿਆ ਹੈ, ਉਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਕਿਸੇ ਵੀ ਗੈਂਗਸਟਰ, ਗੁੰਡਾ ਅਨਸਰਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਹਰਗਿਜ਼ ਬਖਸ਼ੇ ਨਹੀਂ ਜਾਣਗੇ ਅਤੇ ਇਹ ਅਪ੍ਰੇਸ਼ਨ ਭਵਿੱਖ ਵਿਚ ਵੀ ਜਾਰੀ ਰਹਿਣਗੇ¢ ਇਸ ਮੌਕੇ ਉਨ੍ਹਾਂ ਨਾਲ ਐਸ. ਪੀ. ਆਈ. ਬਾਲ ਕ੍ਰਿਸ਼ਨ ਸਿੰਗਲਾ, ਡੀ. ਐਸ. ਪੀ. ਡੀ. ਸੁਖਅੰਮਿ੍ਤ ਸਿੰਘ ਅਤੇ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਹਾਜ਼ਰ ਸਨ¢