07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਧਾਇਕ ਬਿਲਾਸਪੁਰ ਨੇ ਪਾਰਟੀ ਦੇ ਪੁਰਾਣੇ ਆਗੂਆਂ ਨਾਲ ਕੀਤੀ ਮਿਲਣੀ <br/>

Ad Position 21
No active advertisement
ਅਜੀਤ ਡੈਸਕ 25-02-2026
ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਾਰਟੀ ਦੇ ਸਰਗਰਮ ਪੁਰਾਣੇ ਆਗੂਆਂ ਨਾਲ ਪਿੰਡ ਭਾਗੀਕੇ ਵਿਖੇ ਵਿਸ਼ੇਸ਼ ਮਿਲਣੀ ਕੀਤੀ, ਜਿਸ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ | ਇਸ ਮੀਟਿੰਗ ਵਿਚ ਸਰਪੰਚ ਸੁਖਦੀਪ ਸਿੰਘ ਭਾਗੀਕੇ, ਸੁਖਵੀਰ ਸਿੰਘ ਸੁੱਖਾ, ਮਨਪਿੰਦਰ ਸਿੰਘ, ਜਗਜੀਤ ਸਿੰਘ, ਮੁਖ਼ਤਿਆਰ ਸਿੰਘ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ ਅਤੇ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਸ਼ਾਮਿਲ ਹੋਏ | ਇਸ ਮੌਕੇ ਵਿਕਾਸ ਕਾਰਜਾਂ ਬਾਰੇ ਗੰਭੀਰ ਮੰਥਨ ਕੀਤਾ ਗਿਆ | ਵਿਧਾਇਕ ਬਿਲਾਸਪੁਰ ਨੇ ਪਾਰਟੀ ਆਗੂਆਂ ਨੂੰ ਹਲਕੇ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਸਲਾਹ ਦਿੱਤੀ | ਵਿਧਾਇਕ ਨੇ ਆਗੂਆਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਤੋਂ ਜਾਣੂੰ ਕਰਵਾਉਂਦਿਆਂ ਇਨ੍ਹਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ | ਹਾਜ਼ਰ ਆਗੂਆਂ ਨੇ ਵਿਧਾਇਕ ਨੂੰ ਆਪਣੇ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ |

Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਖੇ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 18 ਮਾਰਚ ਤੋਂ <br/> ਅਗਲੀ ਖ਼ਬਰ ਵਿਧਾਇਕਾ ਅਰੋੜਾ ਨੇ 49 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ <br/>
Ad Position 24