ਮੋਗਾ, 24 ਫਰਵਰੀ (ਸੁਰਿੰਦਰਪਾਲ ਸਿੰਘ)-ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਵਲੋਂ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਨਵੀਂ ਅਨਾਜ ਮੰਡੀ ਮੋਗਾ ਵਿਖੇ 18, 19 ਤੇ 20 ਮਾਰਚ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਕੁਲਵਿੰਦਰ ਸਿੰਘ ਤੇ ਅਮਰੀਕ ਸਿੰਘ ਆਰਸਨ ਵਾਲਿਆਂ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ ਤੇ ਸਮਾਗਮ ਦੇ ਸੱਦਾ ਪੱਤਰ ਮੋਗਾ ਸ਼ਹਿਰ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਵਾਰ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦੇ ਦੀਵਾਨ ਕਾਫ਼ੀ ਸਮੇਂ ਪਿੱਛੋਂ ਹੋ ਰਹੇ ਹਨ ਜਿਸ ਨੂੰ ਲੈ ਕੇ ਜ਼ਿਲ੍ਹੇ ਭਰ ਤੇ ਆਸ-ਪਾਸ ਦੇ ਇਲਾਕਿਆਂ ਦੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 20 ਮਾਰਚ ਸ਼ਾਮ ਨੂੰ 5 ਵਜੇ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਅੰਮਿ੍ਤ ਸੰਚਾਰ ਹੋਵੇਗਾ, ਜਿੱਥੇ ਪੰਜ ਪਿਆਰਿਆਂ ਵਲੋਂ ਅੰਮਿ੍ਤ ਅਭਿਲਾਸ਼ੀਆਂ ਨੂੰ ਅੰਮਿ੍ਤ ਦੀ ਦਾਤ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਹਰਜਿੰਦਰ ਸਿੰਘ ਹੈਪੀ, ਰਣਜੀਤ ਸਿੰਘ, ਭੁਪਿੰਦਰ ਸਿੰਘ, ਕੇਵਲ ਸਿੰਘ ਨੈਸਲੇ, ਗੁਰਮੇਲ ਸਿੰਘ, ਹੈਪੀ ਬੱਧਨੀ, ਕੁਲਜੀਤ ਸਿੰਘ ਰਾਜਾ, ਹਰਮੰਦਰ ਸਿੰਘ, ਅਸ਼ਮੀਤ ਸਿੰਘ, ਮੋਹਨ ਸਿੰਘ, ਪਿਰਤਪਾਲ ਸਿੰਘ ਨੈਸਲੇ, ਸੱਜਣ ਸਿੰਘ, ਅਮਨਦੀਪ ਸਿੰਘ ਪ੍ਰਚਾਰਕ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ |