07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਅੱਖਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 25-02-2026
ਧਰਮਕੋਟ, 24 ਫਰਵਰੀ (ਪਰਮਜੀਤ ਸਿੰਘ)-ਜ਼ਿਲ੍ਹਾ ਮੋਗਾ ਦੀ ਪ੍ਰਮੁੱਖ ਸੇਵਾ ਸੰਸਥਾ ਭਗਤ ਪੂਰਨ ਸਿੰਘ ਸੇਵਾ ਦਲ (ਐਨ.ਆਰ.ਆਈ.) ਫ਼ਤਹਿਗੜ੍ਹ ਕੋਰੋਟਾਣਾ ਵਲੋਂ ਪਿੰਡ ਫ਼ਤਹਿਗੜ੍ਹ ਕੋਰੋਟਾਣਾ ਦੇ ਗੁਰਦੁਆਰਾ ਅਕਾਲਸਰ ਵਿਖੇ ਅੱਖਾਂ ਅਤੇ ਹੋਰ ਬਿਮਾਰੀਆਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ 350 ਦੇ ਕਰੀਬ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ 'ਚੋਂ 36 ਮਰੀਜ਼ਾਂ ਦੇ ਲੈਨਜ਼ ਪਵਾ ਕੇ ਦਿੱਤੇ ਜਾਣਗੇ | ਇਸ ਤੋਂ ਇਲਾਵਾ 250 ਦੇ ਕਰੀਬ ਮਰੀਜ਼ਾਂ ਦੇ ਨੱਕ ਕੰਨ ਅਤੇ ਗਲੇ ਦੀ ਜਾਂਚ ਕੀਤੀ ਗਈ ਅਤੇ ਗਾਇਨੀ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 200 ਦੇ ਕਰੀਬ ਔਰਤਾਂ ਦੀ ਗਾਇਨੀ ਦੀ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਵਲੋਂ ਹੋਰ ਵੀ ਸਮਾਜ ਭਲਾਈ ਕੰਮ ਵੱਡੀ ਪੱਧਰ 'ਤੇ ਕੀਤੇ ਜਾ ਰਹੇ ਹਨ | ਜਿਨ੍ਹਾਂ ਵਿਚ ਸਾਡੇ ਪਿੰਡ ਦੇ ਐਨ.ਆਰ.ਆਈ. ਵੀਰਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਂਦਾ ਹੈ | ਇਸ ਮੌਕੇ ਮੀਤ ਪ੍ਰਧਾਨ ਬਲਵੀਰ ਸਿੰਘ ਬਾਸੀ, ਖ਼ਜ਼ਾਨਚੀ ਅਵਤਾਰ ਸਿੰਘ, ਸਕੱਤਰ ਰਣਜੀਤ ਸਿੰਘ ਨਾਨਕ ਸਰੀਆ, ਜੱਗਾ ਧਾਲੀਵਾਲ, ਮਾਸਟਰ ਪ੍ਰਦੀਪ ਕੁਮਾਰ, ਗੁਰਜੰਟ ਸਿੰਘ ਹੌਲੈਂਡ, ਹਰਪ੍ਰੀਤ ਸਿੰਘ, ਭੋਲਾ ਗਿੱਲ ਕੈਨੇਡਾ, ਮਨਜੀਤ ਸਿੰਘ ਗਿੱਲ, ਰਾਜਾ ਮਾਸਟਰ, ਸਰਬਜੀਤ ਸਿੰਘ, ਰਾਜਿੰਦਰ ਸਿੰਘ ਸਰਾਂ ਦੀਪੂ ਫ਼ਤਿਹਗੜ੍ਹ, ਬਿੰਦੂ ਸਰਾਂ, ਸੁੱਚਾ ਸਿੰਘ, ਬੂਟਾ ਸਿੰਘ ਮਿਸਤਰੀ ਅਤੇ ਵੱਡੀ ਗਿਣਤੀ 'ਚ ਪਿੰਡ ਨਿਵਾਸੀ ਹਾਜ਼ਰ ਸਨ | ਗੱਲਬਾਤ ਦੌਰਾਨ ਡਾਕਟਰਾਂ ਅਤੇ ਇਸ ਕੈਂਪ ਵਿਚ ਪਹੁੰਚੇ ਲੋਕਾਂ ਨੇ ਸੰਸਥਾ ਵਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਅਤੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ਪੁਲਿਸ ਵਲੋਂ ਪਾੜਿ੍ਹਆਂ ਨੂੰ ਪੜ੍ਹਾਇਆ ਜਾ ਰਿਹਾ ਕਾਨੂੰਨ ਦਾ ਪਾਠ <br/> ਅਗਲੀ ਖ਼ਬਰ ਪ੍ਰਧਾਨ ਜਗਤਾਰ ਸਿੰਘ ਮਾਨ ਆੜ੍ਹਤੀਆ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24