07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕਾਂਗਰਸ ਦੀ ਬਰਨਾਲਾ ਰੈਲੀ ਸੰਬੰਧੀ ਰੁਪਿੰਦਰ ਰਾਜੂ ਸਮਰਾ ਵਲੋਂ ਵਰਕਰਾਂ ਨਾਲ ਮੀਟਿੰਗ <br/>

Ad Position 21
No active advertisement
ਰੁਪਿੰਦਰ ਸਿੰਘ ਰਾਜੂ ਸਮਰਾ ਫਤਹਿਗੜ੍ਹ ਪੰਜਤੂਰ ਵਿਖੇ ਮੀਟਿੰਗ ਦੌਰਾਨ ਕਾਂਗਰਸੀ ਆਗੂ ਅਤੇ ਵਰਕਰਾਂ ਨਾਲ | ਤਸਵੀਰ: ਜਸਵਿੰਦਰ ਸਿੰਘ ਪੋਪਲੀ <br/> 25-02-2026
ਫਤਿਹਗੜ੍ਹ ਪੰਜਤੂਰ, 24 ਫਰਵਰੀ (ਜਸਵਿੰਦਰ ਸਿੰਘ ਪੋਪਲੀ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ 28 ਫਰਵਰੀ ਨੂੰ ਪੰਜਾਬ ਆ ਰਹੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਫੇਰੀ ਨੂੰ ਲੈ ਕੇ ਹਲਕੇ ਵਿਚ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ¢ ਇਸ ਸਬੰਧੀ ਕਸਬਾ ਫਤਿਹਗੜ੍ਹ ਪੰਜਤੂਰ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਮਨਦੀਪ ਸਿੰਘ ਗਿੱਲ ਦੇ ਪ੍ਰਬੰਧਾਂ ਹੇਠ ਹੋਈ | ਇਸ ਮੀਟਿੰਗ ਵਿਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਤੇ ਸਪੁੱਤਰ ਰੁਪਿੰਦਰ ਸਿੰਘ ਰਾਜੂ ਸਮਰਾ ਲੋਹਗੜ੍ਹ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦਾ ਮੁੱਖ ਏਜੰਡਾ ਬਰਨਾਲਾ ਵਿਖੇ ਹੋ ਰਹੀ ਰੈਲੀ ਨੂੰ ਸਫਲ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ¢ ਰੁਪਿੰਦਰ ਰਾਜੂ ਸਮਰਾ ਨੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਪੰਜਾਬ ਫੇਰੀ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਮਸਲਿਆਂ ਨੂੰ ਉਭਾਰਨ ਲਈ ਬਹੁਤ ਅਹਿਮ ਹੈ ਅਤੇ ਇਸ ਰੈਲੀ ਵਿਚ ਧਰਮਕੋਟ ਹਲਕੇ ਤੋਂ ਵੱਡਾ ਇਕੱਠ ਯਕੀਨੀ ਬਣਾਇਆ ਜਾਵੇ¢ ਉਨ੍ਹਾਂ ਕਿਹਾ ਕਿ ਨਰੇਗਾ ਨੂੰ ਬਚਾਉਣ, ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਨ ਅਤੇ ਅਮਰੀਕਾ-ਭਾਰਤ ਸਮਝੌਤੇ ਦੇ ਸੰਭਾਵਿਤ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਰੈਲੀ ਇਕ ਮਜ਼ਬੂਤ ਮੰਚ ਸਾਬਤ ਹੋਵੇਗੀ¢ ਇਸ ਲਈ ਹਰ ਪਿੰਡ, ਹਰ ਬੂਥ ਤੱਕ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਨੂੰ ਬਰਨਾਲਾ ਪਹੁੰਚਣ ਲਈ ਪ੍ਰੇਰਿਤ ਕੀਤਾ ਜਾਵੇ¢ ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾਈਆਂ ਗਈਆਂ ਤਾਂ ਜੋ ਟਰਾਂਸਪੋਰਟ ਪ੍ਰਬੰਧ, ਭੀੜ ਇਕੱਠੀ ਕਰਨ ਅਤੇ ਰੈਲੀ ਦੀ ਸਫਲਤਾ ਲਈ ਸੁਚੱਜਾ ਪ੍ਰਬੰਧ ਕੀਤਾ ਜਾ ਸਕੇ ¢ ਇਸ ਮੌਕੇ ਅਮਨਦੀਪ ਸਿੰਘ ਗਿੱਲ, ਬਾਬਾ ਹਜ਼ੂਰ ਸਿੰਘ ਸਾਮਾਂ, ਜਤਿੰਦਰ ਮਿੱਠੂ ਟੱਕਰ, ਸਤੀਸ਼ ਬਾਂਸਲ, ਸ਼ਿਵਾਜ ਸਿੰਘ ਭੋਲਾ ਮਸਤੇਵਾਲਾ, ਗੁਰਮੀਤ ਸਿੰਘ ਗਿੱਲ ਮੁੰਡੀ ਜਮਾਲ, ਬਾਬਾ ਖਜਾਨ ਸਿੰਘ ਸਾਮਾਂ, ਰਸ਼ਪਾਲ ਸਿੰਘ ਸਾਬਕਾ ਪ੍ਰਧਾਨ, ਸਵਰਨ ਸਿੰਘ ਗਿੱਲ, ਬੋਹੜ ਸਿੰਘ ਥਿੰਦ, ਦਵਿੰਦਰਪਾਲ ਸਿੰਘ ਡਿੰਪੀ ਕੰਗ, ਸਾਬਕਾ ਸਰਪੰਚ ਅਮਰਦੀਪ ਸਿੰਘ ਢਿੱਲੋਂ ਤੋਤੇਵਾਲਾ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸ਼ੇਰੇਵਾਲਾ, ਕਿਸਾਨ ਆਗੂ ਭੁਪਿੰਦਰ ਸਿੰਘ ਕਾਨੇਵਾਲਾ, ਨਰੇਸ਼ ਕੁਮਾਰ ਬਬਲਾ, ਸੁਨੀਲ ਗਰੋਵਰ ਬੁੱਗਣ, ਸੁਨੀਲ ਗਰੋਵਰ ਨੀਟਾ, ਬਲਜੀਤ ਬਿੱਟੂ, ਜਗਤਾਰ ਸਿੰਘ, ਬਲਵੰਤ ਸਿੰਘ ਗੋਲੂਵਾਲਾ, ਸੁਖਦੇਵ ਸਿੰਘ ਬਹਾਦਰ ਵਾਲਾ, ਰਾਮ ਸਹਾਰਾ, ਸੰਜੀਵ ਕੁਮਾਰ ਭੋਲਾ, ਸਾਬਕਾ ਸਰਪੰਚ ਪਰਗਟ ਸਿੰਘ ਮੌਜੇਵਾਲਾ, ਸਰਬਜੀਤ ਸਿੰਘ ਧਰਮ ਸਿੰਘ ਵਾਲਾ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਰਣੀਆਂ ਵਲੋਂ ਕੈਨੇਡਾ ਤੋਂ ਮੈਂਬਰ ਪਾਰਲੀਮੈਂਟ ਅਮਨਪ੍ਰੀਤ ਸਿੰਘ ਗਿੱਲ ਅਤੇ ਅਵਤਾਰ ਸਿੰਘ ਰਾਜਾ ਦਾ ਸਨਮਾਨ ਅਗਲੀ ਖ਼ਬਰ ਆਈ. ਐਸ. ਐਫ. ਕੈਂਪਸ-2 ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ <br/>
Ad Position 24