07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਕੇਂਦਰ ਸਰਕਾਰ ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਕਲੀਨਿਕਾਂ ਬੰਦ ਕਰਨ ਦੇ ਹੁਕਮ ਵਾਪਸ ਲਵੇ <br/>

Ad Position 21
No active advertisement
ਅਜੀਤ ਡੈਸਕ 25-02-2026
ਨਿਹਾਲ ਸਿੰਘ ਵਾਲਾ, 24 ਫਰਵਰੀ (ਸੁਖਦੇਵ ਸਿੰਘ ਖਾਲਸਾ)-ਕੇਂਦਰ ਸਰਕਾਰ ਵਲੋਂ ਮੈਡੀਕਲ ਪੈ੍ਰਕਟੀਸ਼ਨਰਜ਼ ਸਬੰਧੀ ਜਾਰੀ ਕੀਤੀਆਂ ਜਾ ਰਹੀਆਂ ਨੀਤੀਆਂ ਖਿਲਾਫ ਦੇਸ਼ ਭਰ ਦੇ ਮੈਡੀਕਲ ਪੈ੍ਰਕਟੀਸ਼ਨਰਜ਼ 'ਚ ਰੋਸ ਪੈਦਾ ਕਰ ਦਿੱਤਾ ਹੈ | ਆਲ ਇੰਡੀਆ ਮੈਡੀਕਲ ਫੈਡਰੇਸ਼ਨ 295 ਦੇ ਕੌਮੀ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਅਤੇ ਡਾ. ਅਰਸ਼ ਰਾਊਕੇ ਨੇ ਕੇਂਦਰ ਸਰਕਾਰ ਦੀਆਂ ਉਕਤ ਨੀਤੀਆਂ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਜੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੂੰ ਲੋਕਾਂ ਦੀ ਸਿਹਤ ਦੀ ਚਿੰਤਾ ਸਤਾ ਰਹੀ ਹੈ ਤਾਂ ਉਹ ਪਹਿਲਾਂ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ ਅਤੇ ਫਿਰ ਮੈਡੀਕਲ ਪੈ੍ਰਕਟੀਸ਼ਨਰਾਂ ਨੂੰ ਕਲੀਨਿਕਾਂ ਬੰਦ ਕਰਨ ਲਈ ਕਹਿਣ ਕਿਉਂਕਿ ਜੇਕਰ ਉਹ ਸਾਨੂੰ ਮੈਡੀਕਲ ਕੋਰਸ ਦੀ ਪੜ੍ਹਾਈ ਕਰਨ ਲਈ ਕਹਿ ਰਹੇ ਤਾਂ ਪਹਿਲਾਂ ਆਪ ਰਾਜਨੀਤੀ ਦੀ ਪੜ੍ਹਾਈ ਕਰਨ ਤਾਂ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਅਹੁਦਿਆਂ ਦੇ ਯੋਗ ਬਣ ਸਕਣ | ਉਕਤ ਆਗੂਆਂ ਨੇ ਸਖਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਲੰਬੇ ਸਮੇਂ ਤੋਂ ਦੇਸ਼ ਅੰਦਰ ਸਸਤੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਮੈਡੀਕਲ ਪੈ੍ਰਕਟੀਸ਼ਨਰਾਂ ਦੇ ਮਸਲਿਆਂ ਨੂੰ ਜਾਣਬੱੁਝ ਕੇ ਲਟਕਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਛੋਟੇ ਕਲੀਨਿਕਾਂ ਅਤੇ ਆਮ ਮੈਡੀਕਲ ਪੈ੍ਰਕਟੀਸ਼ਨਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਕਿ ਲੋਕ ਵਿਰੋਧੀ ਕਦਮ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡਾ. ਬਲਜੀਤ ਕੌਰ ਨੇ 1 ਕਰੋੜ 30 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ ਅਗਲੀ ਖ਼ਬਰ ਆਈ.ਟੀ. ਆਈਜ਼ ਦੇ ਕੱਚੇ ਇੰਸਟਰਕਟਰਾਂ ਵਲੋਂ ਸਰਕਾਰ ਵਿਰੁੱਧ ਸੰਘਰਸ਼ ਦੀ ਤਿਆਰੀ
Ad Position 24