15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਗਰ ਨਿਗਮ ਮੋਗਾ 'ਚ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵਲੋਂ ਨਗਰ ਨਿਗਮ ਮੋਗਾ ਦੇ ਦਫ਼ਤਰ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਨਗਰ ਨਿਗਮ ਮੋਗਾ ਦੇ ਸੈਨੇਟਰੀ ਕਰਮਚਾਰੀਆਂ ਅਤੇ ਸਟਾਫ਼ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਵਾਤਾਵਰਨ ਅਨੁਕੂਲ ਕਚਰਾ ਨਿਪਟਾਰੇ ਦੇ ਤਰੀਕੇ ਅਪਣਾਉਣ 'ਤੇ ਜ਼ੋਰ ਦਿੱਤਾ ਗਿਆ | ਇਸ ਕੈਂਪ ਵਿਚ ਮੁੱਖ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ, ਸੀਨੀਅਰ ਸੈਨੇਟਰੀ ਅਫ਼ਸਰ ਰਣਜੀਤ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਅਤੇ ਨਗਰ ਨਿਗਮ ਮੋਗਾ ਦੇ ਹੋਰ ਅਧਿਕਾਰੀ ਹਾਜ਼ਰ ਸਨ | ਪੰਜਾਬ ਪ੍ਰਦੂਸ਼ਣ ਨਿਯੰਤਰਨ ਬੋਰਡ ਵਲੋਂ ਸ਼ਮਸ਼ੇਰ ਸਿੰਘ ਸਹਾਇਕ ਵਾਤਾਵਰਨ ਇੰਜੀਨੀਅਰ ਅਤੇ ਰਾਜੇਸ਼ ਜੂਨੀਅਰ ਵਾਤਾਵਰਨ ਇੰਜੀਨੀਅਰ ਨੇ ਹਾਜ਼ਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਖੁੱਲ੍ਹੀ ਸਾੜ ਨਾਲ ਪੈਦਾ ਹੋਣ ਵਾਲੇ ਵਾਤਾਵਰਨੀ ਅਤੇ ਸਿਹਤ ਸਬੰਧੀ ਗੰਭੀਰ ਖ਼ਤਰਿਆਂ ਬਾਰੇ ਵਿਸਥਾਰ ਪੂਰਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਠੋਸ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਟੀ. ਐਲ. ਐਫ. ਸਕੂਲ ਦੇ ਵਿਦਿਆਰਥੀਆਂ ਨੇ ਇੰਟਰ ਐਕਟਿਵ ਸੈਸ਼ਨ 'ਚ ਹਿੱਸਾ ਲਿਆ- ਇੰਜ: ਜਨੇਸ਼ ਗਰਗ <br/> ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਮੌਖਿਕ ਖੋਜ ਪੇਸ਼ਕਾਰੀ ਮੁਕਾਬਲਾ ਕਰਵਾਇਆ
Ad Position 24