ਨੱਥੂਵਾਲਾ ਗਰਬੀ, 25 ਫਰਵਰੀ (ਨਵਦੀਪ ਸਿੰਘ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਨੱਥੂਵਾਲਾ ਗਰਬੀ ਵਿਖੇ 1 ਕਰੋੜ 7 ਲੱਖ ਰੁਪਏ ਤੋਂ ਵਧੇਰੇ ਲਾਗਤ ਨਾਲ ਨਵੇਂ ਉਸਾਰੇ ਜਾਣ ਵਾਲੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਹਲਕਾ ਵਿਧਾਇਕ ਸੁਖਾਨੰਦ ਵਲੋਂ ਰੱਖਿਆ ਗਿਆ¢ ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਨੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਹਲਕੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ¢ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਸ਼ਹਿਰਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ¢ ਇਸ ਸਮੇਂ ਨੱਥੂਵਾਲਾ ਗਰਬੀ ਨਵਾਂ ਪਾਸਾ ਦੇ ਸਰਪੰਚ ਨਿਰਵੈਰ ਸਿੰਘ, ਬਲਾਕ ਸੰਮਤੀ ਮੈਂਬਰ ਸਰਬਜੀਤ ਕੌਰ, ਸੁਖਦੇਵ ਸਿੰਘ ਪੰਚ, ਪੰਚ ਜਸਮੇਲ ਸਿੰਘ, ਪੰਚ ਬਲਕਰਨ ਸਿੰਘ, ਪੰਚ ਮਨਜੀਤ ਕੌਰ, ਪੰਚ ਕੁਲਵੰਤ ਕੌਰ, ਪੰਚ ਕੁਲਵਿੰਦਰ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ¢