ਮੋਗਾ, 25 ਫਰਵਰੀ (ਗੁਰਤੇਜ ਸਿੰਘ ਬੱਬੀ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਦੇ ਹੁਕਮਾਂ ਤਹਿਤ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਅਨੁਸਾਰ ਡਾ. ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫਸਰ ਮੋਗਾ ਨੇ ਟੀਕਾਕਰਨ ਸੈਸ਼ਨ ਦੌਰਾਨ ਟੀਕਿਆਂ ਦੀ ਸਹੀ ਸਟੋਰੇਜ ਅਤੇ ਪ੍ਰਬੰਧ, ਟੀਕਾਕਰਨ ਦੀ ਸਹੀ ਤਕਨੀਕ, ਲੋੜੀਂਦੇ ਸਾਮਾਨ ਦੀ ਉਪਲਬਧਤਾ, ਲਾਭਪਾਤਰੀਆਂ ਦੀ ਡਿਊ ਲਿਸਟ ਦੀ ਜਾਂਚ ਅਤੇ ਰਿਕਾਰਡ ਦੀ ਸੰਭਾਲ ਦੀ ਜਾਂਚ ਕੀਤੀ¢ ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਹਰ ਬੱਚੇ ਅਤੇ ਗਰਭਵਤੀ ਮਹਿਲਾ ਨੂੰ ਸਮੇਂ-ਸਿਰ ਟੀਕਾਕਰਨ ਯਕੀਨੀ ਬਣਾਇਆ ਜਾਵੇ¢ ਨਾਲ ਹੀ ਸੁਰੱਖਿਅਤ ਟੀਕਾਕਰਨ ਪ੍ਰਕਿਰਿਆ ਅਤੇ ਬਾਇਓ-ਮੈਡੀਕਲ ਵੇਸਟ ਦੀ ਸਹੀ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ ਗਈ¢ ਡਾ. ਸਿੰਗਲਾ ਨੇ ਕਿਹਾ ਕਿ ਸਪੋਰਟਿਵ ਸੁਪਰਵਿਜ਼ਨ ਦਾ ਮੁੱਖ ਉਦੇਸ਼ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕਰਨਾ, ਮੌਕੇ 'ਤੇ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਟੀਕਾਕਰਨ ਸੇਵਾਵਾਂ ਦੀ ਗੁਣਵੱਤਾ ਵਿਚ ਸੁਧਾਰ ਲਿਆਉਣਾ ਹੈ¢ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਬੱਚਿਆਂ ਦਾ ਪੂਰਾ ਅਤੇ ਸਮੇਂ-ਸਿਰ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਬਿਮਾਰੀਆਂ ਤੋਂ ਸੁਰੱਖਿਆ ਯਕੀਨੀ ਬਣਾਈ ਜਾ ਸਕੇ |