15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਓ.ਪੀ.ਡੀ. ਰਜਿਸਟ੍ਰੇਸ਼ਨ ਸਮੇਂ ਪ੍ਰੇਸ਼ਾਨੀ ਤੋਂ ਬਚਣ ਲਈ ਤੁਰੰਤ ਆਭਾ ਆਈ.ਡੀ. ਬਣਾਓ-ਡਾ. ਸੂਦ

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਗੁਰਤੇਜ ਸਿੰਘ ਬੱਬੀ)- ਸਿਹਤ ਵਿਭਾਗ ਮੋਗਾ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ¢ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਦੀ ਅਗਵਾਈ 'ਚ ਜਿੱਥੇ ਜ਼ਿਲੇ੍ਹ ਦੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਮਾਹਿਰ ਡਾਕਟਰਾਂ ਵਲੋਂ ਵਧੀਆ ਇਲਾਜ ਕੀਤਾ ਜਾ ਰਿਹਾ ਹੈ ਉੱਥੇ ਇਸ ਇਲਾਜ ਲਈ ਇਕ ਹੋਰ ਕਦਮ ਵਧਾਉਂਦਿਆਂ ਇਸ ਇਲਾਜ ਨੂੰ ਆਯੂਸ਼ਮਾਨ ਭਾਰਤ ਡਿਜੀਟਲ ਅਕਾਊਾਟ (ਆਭਾ) ਯੋਜਨਾ ਤਹਿਤ ਆਨਲਾਈਨ ਕੀਤਾ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ 'ਚ ਓ.ਪੀ.ਡੀ. ਦੀਆਂ ਲੰਮੀਆਂ ਲਾਈਨਾਂ ਤੋਂ ਬਚਣ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਤੁਰੰਤ ਆਭਾ ਆਈ.ਡੀ. ਬਣਾਉਣੀ ਚਾਹੀਦੀ ਹੈ ਤਾਂ ਕਿ ਲਾਈਨ ਵਿਚ ਲੱਗਣ ਤੋਂ ਬਚਿਆ ਜਾ ਸਕੇ ¢ ਇਸ ਸਬੰਧੀ ਐਸ.ਐਮ.ਓ. ਡਾ. ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਆਪਣੀ ਆਭਾ ਆਈ.ਡੀ. ਬਣਾਉਣ ਨਾਲ ਮਰੀਜ਼ ਨੂੰ ਇਕ ਹਸਪਤਾਲ ਤੋਂ ਦੂਸਰੇ ਹਸਪਤਾਲ ਵਿਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗਜ਼ਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ਼ ਨਾਲ ਚੁੱਕਣ ਦੀ ਜ਼ਰੂਰਤ ਨਹੀਂ ਰਹੇਗੀ ਕਿਉਂਕਿ ਸਬੰਧਿਤ ਡਾਕਟਰ ਇਹ ਸਾਰਾ ਡਾਟਾ ਆਭਾ ਆਈ.ਡੀ. ਤੋਂ ਚੈੱਕ ਕਰਨ ਦੇ ਸਮਰੱਥ ਹੋਣਗੇ ਅਤੇ ਮਰੀਜ਼ ਨੂੰ ਇਕ ਤੋਂ ਦੂਸਰੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ¢ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਵਿੱਖ 'ਚ ਬਿਹਤਰੀਨ ਸਿਹਤ ਸਹੂਲਤਾਂ ਲੈਣ ਅਤੇ ਇਲਾਜ ਸਮੇਂ ਰਿਪੋਰਟਾਂ ਦਾ ਬੋਝ ਚੁੱਕਣ ਤੋਂ ਮੁਕਤ ਹੋਣ ਲਈ ਆਭਾ ਆਈ.ਡੀ ਜ਼ਰੂਰ ਬਣਾਉਣ ¢
Ad Position 22
No active advertisement
ਪਿਛਲੀ ਖ਼ਬਰ 100 ਗਰਾਮ ਹੈਰੋਇਨ ਸਮੇਤ ਤਿੰਨ ਕਾਬੂ <br/> ਅਗਲੀ ਖ਼ਬਰ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ
Ad Position 24