15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

100 ਗਰਾਮ ਹੈਰੋਇਨ ਸਮੇਤ ਤਿੰਨ ਕਾਬੂ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ. ਪੀ. ਆਈ. ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਵਿਚ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ 100 ਗਰਾਮ ਹੈਰੋਇਨ ਸਮੇਤ ਤਿੰਨ ਜਣਿਆਂ ਨੂੰ ਕਾਬੂ ਕਰ ਲਿਆ ¢ ਪ੍ਰਾਪਤ ਜਾਣਕਾਰੀ ਅਨੁਸਾਰ ਜਦ ਪੁਲਿਸ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਸਬ ਇੰਸਪੈਕਟਰ ਮੰਗਲ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਮਹਿਮੇਵਾਲਾ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਨੀ ਪੁੱਤਰ ਰਾਜ ਕੁਮਾਰ, ਵਿਵੇਕ ਕੁਮਾਰ ਅਤੇ ਹਨੀ ਸਿੰਘ ਤਿੰਨੇ ਵਾਸੀ ਬਠਿੰਡਾ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਕੋਟਕਪੂਰਾ ਬਾਈਪਾਸ ਕੋਲ ਹੈਰੋਇਨ ਸਮੇਤ ਖੜ੍ਹੇ ਹਨ ¢ ਪੁਲਿਸ ਪਾਰਟੀ ਨੇ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਤਿੰਨਾਂ ਨੌਜਵਾਨਾਂ ਨੂੰ 100 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖਿਲਾਫ ਥਾਣਾ ਸਿਟੀ ਮੋਗਾ ਵਿਚ ਅੰਡਰ ਸੈਕਸ਼ਨ 21, 61, 85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਅਰੰਭ ਦਿੱਤੀ ਹੈ¢ ਗਿ੍ਫਤਾਰ ਨÏਜਵਾਨਾਂ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਵੱਖ ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ¢ ਇਸ ਸਬੰਧੀ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ 28 ਨੂੰ ਲਗਾਏ ਜਾ ਰਹੇ ਮੈਡੀਕਲ ਕੈਂਪ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਓ.ਪੀ.ਡੀ. ਰਜਿਸਟ੍ਰੇਸ਼ਨ ਸਮੇਂ ਪ੍ਰੇਸ਼ਾਨੀ ਤੋਂ ਬਚਣ ਲਈ ਤੁਰੰਤ ਆਭਾ ਆਈ.ਡੀ. ਬਣਾਓ-ਡਾ. ਸੂਦ
Ad Position 24