ਕਿਸ਼ਨਪੁਰਾ ਕਲਾਂ, 25 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵਿਕਾਸ ਦੇ ਮਸੀਹਾ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਯਾਦ ਨੂੰ ਸਮਰਪਿਤ ਮਹੀਨਾਵਾਰ ਕੈਂਸਰ ਅਤੇ ਅੱਖਾਂ ਦੇ ਚੈੱਕਅਪ ਕੈਂਪ ਸਬੰਧੀ ਗੁਰਦੁਆਰਾ ਸ਼ਾਂਤਸਰ ਸਾਹਿਬ ਤਲਵੰਡੀ ਮੱਲ੍ਹੀਆਂ ਵਿਖੇ ਇਕ ਅਹਿਮ ਮੀਟਿੰਗ ਹੋਈ¢ ਜਿਸ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਤੇ ਸਾਰੇ ਨਗਰ ਨਿਵਾਸੀ ਸ਼ਾਮਿਲ ਹੋਏ ¢ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਕੈਂਪ 28 ਫਰਵਰੀ ਦਿਨ ਸਨਿਚਰਵਾਰ ਨੂੰ ਤਲਵੰਡੀ ਮੱਲ੍ਹੀਆਂ ਤੋਂ ਕੋਕਰੀ ਰੋਡ 'ਤੇ ਸਥਿਤ ਗੁਰਦੁਆਰਾ ਸ਼ਾਂਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਹਨ ਤੇ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਕੈਂਪ 'ਚ ਕੈਂਸਰ ਤੇ ਅੱਖਾਂ ਦਾ ਚੈੱਕਅਪ ਤੇ ਹੋਰ ਆਮ ਬਿਮਾਰੀਆਂ ਦੀ ਜਾਂਚ ਕਰਨ ਉਪਰੰਤ ਦਵਾਈਆਂ ਅਤੇ ਅੱਖਾਂ ਦੇ ਮਰੀਜ਼ਾਂ ਲਈ ਐਨਕਾਂ ਵੀ ਦਿੱਤੀਆਂ ਜਾਣਗੀਆਂ ¢ ਪ੍ਰਧਾਨ ਸ਼ੇਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਇੰਸਪੈਕਟਰ ਗੁਰਦੇਵ ਸਿੰਘ, ਸਾਬਕਾ ਸਰਪੰਚ ਬੂਟਾ ਸਿੰਘ, ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਆਦਿ ਨੇ ਇਲਾਕੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲਗਾਏ ਜਾ ਰਹੇ ਇਸ ਕੈਂਪ ਵਿਚ ਲਾਹਾ ਲਿਆ ਜਾਵੇ ¢ ਇਸ ਮੀਟਿੰਗ ਦੌਰਾਨ ਸਰਪੰਚ ਗੁਰਪਿੰਦਰ ਸਿੰਘ, ਸੁਖਦੇਵ ਸਿੰਘ ਪੰਚ, ਜਸਵੰਤ ਸਿੰਘ ਪੰਚ, ਡਾ. ਹਰਵਿੰਦਰ ਸਿੰਘ ਪੰਚ, ਸਵਰਨ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਗੁਰਦੇਵ ਸਿੰਘ ਪੰਚ, ਗਗਨਦੀਪ ਸਿੰਘ ਪੰਚ, ਜਗਸੀਰ ਸਿੰਘ ਕਾਲੀ ਪੰਚ, ਪਰਮਿੰਦਰ ਸਿੰਘ ਭੀਮਾ, ਜਤਿੰਦਰ ਸਿੰਘ ਜੇਤੂ ਆੜ੍ਹਤੀਆ, ਸੁਖਦੇਵ ਸਿੰਘ ਸੇਖਾ, ਮਾ. ਸੰਤੋਖ ਸਿੰਘ, ਮਾ. ਸੁਖਮਿੰਦਰ ਸਿੰਘ, ਇੰਸਪੈਕਟਰ ਜਗਦੇਵ ਸਿੰਘ, ਬਲਜੀਤ ਸਿੰਘ ਕਲਸੀ, ਨਾਜ਼ਰ ਸਿੰਘ, ਵੀਰਪਾਲ ਕੌਰ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਵਿਰਦੀ, ਪਿਆਰਾ ਸਿੰਘ, ਡਾ. ਸਾਧੂ ਸਿੰਘ, ਬਲਦੇਵ ਕ੍ਰਿਸ਼ਨ, ਅਮਨ ਢਿੱਲੋਂ, ਕੇਵਲ ਸਿੰਘ, ਕਮਲਜੀਤ ਸਿੰਘ, ਬਲਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ¢