15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਗੁਰਪ੍ਰੀਤ ਸਿੰਘ ਡੀ.ਐਸ.ਪੀ ਸਬ ਡਿਵੀਜ਼ਨ ਅਤੇ ਡੀ.ਐਸ.ਪੀ. ਟਰੈਫਿਕ ਦੀ ਰਹਿਨੁਮਾਈ ਹੇਠ ਜੋਗਿੰਦਰ ਸਿੰਘ ਚੌਕ ਮੋਗਾ ਵਿਖੇ ਟੈਕਸੀ ਡਰਾਈਵਰ, ਆਟੋ ਡਰਾਈਵਰ ਅਤੇ ਈ ਰਿਕਸ਼ਾ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਨਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ¢ ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕਰਦਿਆਂ ਟਰੈਫਿਕ ਚਿੰਨ੍ਹਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਕਾਗਜ਼ ਪੂਰੇ ਰੱਖਣ ਸਬੰਧੀ ਜਾਗਰੂਕ ਕੀਤਾ¢ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਹੈਲਪ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ¢ ਇਸ ਮੌਕੇ ਐਸ.ਆਈ. ਸੁਖਮੰਦਰ ਸਿੰਘ ਇੰਚਾਰਜ ਟਰੈਫਿਕ ਸਟਾਫ ਮੋਗਾ, ਕਾਂਸਟੇਬਲ ਹਰਪ੍ਰੀਤ ਸਿੰਘ ਟਰੈਫਿਕ ਸਟਾਫ ਮੋਗਾ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪ੍ਰਧਾਨ ਫੂਲਾ ਸਿੰਘ ਬਰਾੜ ਇੰਗਲੈਂਡ ਵਾਲਿਆਂ ਵਲੋਂ ਸ਼ਗਨ ਸਕੀਮ ਸ਼ੁਰੂ <br/>
Ad Position 24