ਸਮਾਲਸਰ, 25 ਫਰਵਰੀ (ਗੁਰਜੰਟ ਕਲਸੀ ਲੰਡੇ)-ਅਲਪਾਈਨ ਗਰਲਜ਼ ਕਾਲਜ ਰੋਡੇ ਵਿਚ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ ¢ ਇਸ ਮੌਕੇ ਮਹਾਰਾਜ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਤੋਂ ਲੈਕਚਰਾਰ ਗਗਨਦੀਪ ਸਿੰਘ ਨੇ ਹਾਜ਼ਰੀ ਭਰੀ ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੈਨੇਜਮੈਂਟ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ¢ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭਵਿੱਖ ਦੇ ਕੋਰਸਾਂ, ਉੱਚ ਸਿੱਖਿਆ ਦੇ ਟੈਸਟਾਂ ਅਤੇ ਕਰੀਅਰ ਮੌਕਿਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ¢ ਉਨ੍ਹਾਂ ਨੇ ਵੱਖ-ਵੱਖ ਕੋਰਸਾਂ ਬਾਰੇ ਜਿਵੇਂ ਕੇ ਬੀ.ਸੀ.ਏ., ਬੀ.ਐਸ. ਸੀ.ਐਫ.ਡੀ., ਬੀ. ਐਸ. ਸੀ. ਆਈ. ਟੀ. ਅਤੇ ਬੀ.ਕਾਮ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਇਹ ਵੀ ਸਮਝਾਇਆ ਕਿ ਇਨ੍ਹਾਂ ਵਿਚ ਉਚੇਰੀ ਵਿੱਦਿਆ ਅਤੇ ਭਵਿੱਖ ਵਿਚ ਕਿਵੇਂ ਲਾਭਕਾਰੀ ਸਾਬਤ ਹੋ ਸਕਦੇ ਹਨ ¢ ਇਸ ਦੇ ਨਾਲ ਨਾਲ ਲੈਕਚਰਾਰ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਬਾਰੇ ਜਾਗਰੂਕ ਕੀਤਾ ¢ ਇਸ ਮੌਕੇ ਕਾਲਜ ਦੇ ਪ੍ਰਬੰਧਕ ਕੁਲਜਿੰਦਰ ਕੌਰ, ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਗਾਬਾ, ਵਾਇਸ ਪਿ੍ੰਸੀਪਲ ਡਾ. ਕਰਮਜੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ |