15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਵਲੋਂ ਜ਼ਿਲ੍ਹੇ ਦੀਆਂ ਸਮੂਹ ਐਨ. ਜੀ. ਓ. ਦੇ ਨੁਮਾਇੰਦਿਆਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੁਰਜ਼ੋਰ ਯਤਨਸ਼ੀਲ ਹੈ, ਕਾਮਨ ਸਰਵਿਸ ਰਾਹੀਂ ਰੋਜ਼ਾਨਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਤੋਂ ਇਲਾਵਾ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ | ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਜਸਪਿੰਦਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਸਮੂਹ ਐਨ.ਜੀ.ਓ. ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਇਸ ਯੋਜਨਾ ਤਹਿਤ ਹੋ ਰਹੀ ਰਜਿਸਟ੍ਰੇਸ਼ਨ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ | ਉਨ੍ਹਾਂ ਮੀਟਿੰਗ ਵਿਚ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿਚ ਇਹ ਵਿਸ਼ੇਸ਼ ਕੈਂਪ ਜਾਰੀ ਹਨ | ਮੋਗਾ ਜ਼ਿਲ੍ਹੇ ਵਿਚ ਵਿਸ਼ੇਸ਼ ਕੈਂਪਾਂ ਦੇ ਨਾਲ-ਨਾਲ 300 ਕਾਮਨ ਸਰਵਿਸ ਸੈਂਟਰਾਂ ਵਿਖੇ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਸਕਦੇ ਹਨ | ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਕੋਲ ਆਪਣਾ ਆਧਾਰ ਕਾਰਡ ਜਿਸ ਨਾਲ ਮੋਬਾਈਲ ਨੰਬਰ ਲਿੰਕ ਹੋਵੇ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ | ਜੇਕਰ ਕਿਸੇ ਪਰਿਵਾਰਕ ਮੈਂਬਰ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਜਨਮ ਸਰਟੀਫਿਕੇਟ ਲਾਜ਼ਮੀ ਹੈ | ਜਸਪਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਖ਼ਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਿਲ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਆਲੂਆਂ 'ਤੇ ਐਮ. ਐਸ. ਪੀ. ਤਹਿਤ ਘੱਟੋ-ਘੱਟ 20 ਰੁਪਏ ਕਿੱਲੋ ਖਰੀਦ ਲਈ ਧਰਨਾ ਅੱਜ <br/> ਅਗਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਵਿਖੇ ਸੈਮੀਨਾਰ ਕਰਵਾਇਆ
Ad Position 24