15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਐਸ.ਐਸ.ਪੀ. ਅਜੇ ਗਾਂਧੀ ਵਲੋਂ ਖ਼ੂਨਦਾਨ ਕੈਂਪ ਦਾ ਬੈਨਰ ਜਾਰੀ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਪਹਿਲੀ ਮਾਰਚ ਦਿਨ ਐਤਵਾਰ ਨੂੰ ਆਈ.ਐਮ.ਏ. ਹਾਲ ਪ੍ਰਤਾਪ ਰੋਡ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਦਾ ਬੈਨਰ ਐਸ.ਐਸ.ਪੀ. ਮੋਗਾ ਅਜੇ ਗਾਂਧੀ ਵਲੋਂ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਮੋਗਾ ਅਜੇ ਗਾਂਧੀ ਨੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਉੱਥੇ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਕੈਂਪ ਵਿਚ ਪਹੁੰਚਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ | ਪ੍ਰਧਾਨ ਸੰਜੀਵ ਕੁਮਾਰ ਨਰੂਲਾ ਨੇ ਕਿਹਾ ਕਿ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਜੋ ਕਿ ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਆਪਣਾ ਸਹਿਯੋਗ ਪਾ ਰਹੀ ਹੈ, ਉਸੇ ਕੜੀ ਤਹਿਤ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਬਲੱਡ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਜਿਸ ਵਿਚ 300 ਤੋਂ 400 ਤੱਕ ਯੂਨਿਟ ਖ਼ੂਨਦਾਨ ਕੀਤਾ ਜਾਵੇਗਾ | ਇਸ ਮੌਕੇ ਜਰਨਲ ਸਕੱਤਰ ਸੰਜੀਵ ਕੁਮਾਰ ਅਰੋੜਾ, ਸੀਨੀਅਰ ਵਾਈਸ ਪ੍ਰਧਾਨ ਵੇਨਿਕਾ ਗੋਇਲ, ਨੈਸ਼ਨਲ ਵਾਈਸ ਪ੍ਰਧਾਨ ਅਜੇ ਕਥੂਰੀਆ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਜਸਵੀਰ ਕੌਰ ਜੱਸੀ, ਜ਼ਿਲ੍ਹਾ ਪ੍ਰਧਾਨ ਸੱਤਪਾਲ ਸਿੰਘ ਕੰਡਾ, ਮੁੱਖ ਸਲਾਹਕਾਰ ਵੀ.ਪੀ. ਸੇਠੀ, ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਮਨਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਬੀ ਗੜ੍ਹ ਨੂੰ ਸੈਂਟਰ ਆਫ ਐਕਸੀਲੈਂਸ ਬਣਾਉਣ ਲਈ ਵਚਨਬੱਧ- ਵਿਧਾਇਕ ਸੁਖਾਨੰਦ ਅਗਲੀ ਖ਼ਬਰ ਆਲੂਆਂ 'ਤੇ ਐਮ. ਐਸ. ਪੀ. ਤਹਿਤ ਘੱਟੋ-ਘੱਟ 20 ਰੁਪਏ ਕਿੱਲੋ ਖਰੀਦ ਲਈ ਧਰਨਾ ਅੱਜ <br/>
Ad Position 24