15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਖਿਡਾਰੀ ਏਕਨੂਰ ਜੌਹਲ ਨੇ ਪੰਜਾਬ ਯੂਨੀਵਰਸਿਟੀ ਲਈ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਤਿਹਾਸ ਰਚਿਆ-ਡਾ. ਜੌਹਲ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)- ਡੀ.ਐਮ. ਕਾਲਜ ਮੋਗਾ ਦੇ ਖਿਡਾਰੀ ਅਤੇ ਖੇਡ ਤੇ ਵਾਤਾਵਰਨ ਪ੍ਰੇਮੀ ਡਾ. ਸ਼ਮਸ਼ੇਰ ਸਿੰਘ ਮੱਟਾ ਜੌਹਲ ਦੇ ਪੁੱਤਰ ਏਕਨੂਰ ਜੌਹਲ ਨੇ ਮੁੰਬਈ ਵਿਚ ਹੋਈ ਆਲ ਇੰਡੀਆ ਇੰਟਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਕੇ ਮੋਗਾ ਅਤੇ ਪੰਜਾਬ ਦਾ ਮਾਣ ਵਧਾਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਪ੍ਰੇਮੀ ਡਾ. ਸ਼ਮਸ਼ੇਰ ਸਿੰਘ ਜੌਹਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਡੀ.ਐਮ. ਕਾਲਜ ਦੇ ਏਕਨੂਰ ਜੌਹਲ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿਚ ਹੋਈ ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਿਆ ਸੀ, ਜਿਸ ਨਾਲ ਆਲ-ਯੂਨੀਵਰਸਿਟੀ ਚੈਂਪੀਅਨਸ਼ਿਪ ਵਿਚ ਸਥਾਨ ਪ੍ਰਾਪਤ ਕੀਤਾ ਸੀ | ਹੁਣ ਮੁੰਬਈ ਯੂਨੀਵਰਸਿਟੀ ਵਿਖੇ ਹੋਈ ਚੈਂਪੀਅਨਸ਼ਿਪ ਵਿਚ ਉਸ ਨੇ ਕੋਇੰਬਟੂਰ ਯੂਨੀਵਰਸਿਟੀ (ਤਾਮਿਲਨਾਡੂ) ਨੂੰ 54-50 ਨਾਲ ਹਰਾਇਆ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮਨੀਪੁਰ ਯੂਨੀਵਰਸਿਟੀ ਆਫ਼ ਜੈਪੁਰ ਨੂੰ 88-65 ਨਾਲ ਹਰਾਇਆ ਅਤੇ ਐਸ.ਆਰ.ਐਮ. ਯੂਨੀਵਰਸਿਟੀ ਆਫ਼ ਮਦਰਾਸ ਨੂੰ 54-49 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ | ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ਪ੍ਰਵੀਨ ਗਰਗ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਡੀ.ਐਮ. ਕਾਲਜ ਪਿ੍ੰਸੀਪਲ ਖੰਨਾ, ਡੀ.ਐਮ. ਕਾਲਜ ਮੋਗਾ ਅਤੇ ਸਟਾਫ਼ ਤੋਂ ਇਲਾਵਾ ਮੋਗਾ ਦੇ ਖੇਡ ਪ੍ਰੇਮੀਆਂ ਅਤੇ ਸ਼ਹਿਰ ਦੇ ਧਾਰਮਿਕ, ਰਾਜਨੀਤਕ, ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਨੇ ਏਕਨੂਰ ਜੌਹਲ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਪੰਚਮੁਖੀ ਮੰਦਰ ਵਿਖੇ ਬਾਲਾਜੀ ਦੇ ਨਾਮ ਇਕ ਸ਼ਾਮ ਦਾ ਆਯੋਜਨ <br/> ਅਗਲੀ ਖ਼ਬਰ ਜੈ ਸਿੰਘ ਵਾਲਾ ਵਿਖੇ 'ਲਫ਼ਜ਼ਾਂ ਦੀ ਖ਼ੁਸ਼ਬੋ' ਕਵੀ ਦਰਬਾਰ ਕਰਵਾਇਆ
Ad Position 24