15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨੇ ਜਾਣਕਾਰੀ ਦਿੱਤੀ ਕਿ ਤੇਜ ਸਿੰਘ ਨਾਹਲ ਖੋਟੇ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਮਜ਼ਦੂਰਾਂ ਦੀਆਂ ਭਖਵੀਆਂ ਮੰਗਾਂ ਬਾਰੇ ਜਾਗਰੂਕ ਕੀਤਾ ਗਿਆ | ਨਰੇਗਾ ਸਕੀਮ ਜੋ ਭੰਗ ਕੀਤੀ ਗਈ ਹੈ ਉਸ ਨੂੰ ਬਹਾਲ ਕਰਨ ਦੀ ਮੰਗ ਕੀਤੀ, ਲੇਬਰ ਕੋਡ ਰੱਦ ਕਰ ਕੇ ਲੇਬਰ ਕਾਨੂੰਨ ਬਹਾਲ ਕੀਤੇ ਜਾਣ, ਔਰਤਾਂ ਨੂੰ 1000 ਰੁਪਏ ਅਤੇ ਪਿਛਲੇ ਬਕਾਏ ਮਾਨ ਸਰਕਾਰ ਦੇਵੇ, ਮਜ਼ਦੂਰਾਂ ਦੇ ਕਰਜ਼ੇ ਮਾਫ਼ ਕੀਤੇ ਜਾਣ, ਸਰਕਾਰੀ ਡੀਪੂਆਂ 'ਤੇ ਮਜ਼ਦੂਰਾਂ ਨੂੰ ਰਾਸ਼ਨ ਜਾਰੀ ਰੱਖਿਆ ਜਾਵੇ, ਪੰਚਾਇਤੀ ਜ਼ਮੀਨਾਂ ਘੱਟ ਰੇਟ 'ਤੇ ਮਜ਼ਦੂਰਾਂ ਅਤੇ ਗ਼ਰੀਬ ਕਿਸਾਨਾਂ ਨੂੰ ਦਿੱਤੀਆਂ ਜਾਣ, ਬੇਰੁਜ਼ਗਾਰਾਂ ਨੂੰ ਨੌਕਰੀਆਂ ਜਾਂ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਅਮਰੀਕਾ ਦੇ ਨਾਲ ਕੀਤੇ ਵਪਾਰ ਸਮਝੌਤੇ ਰੱਦ ਕੀਤੇ ਜਾਣ | ਲੋੜਵੰਦ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ | ਆਗੂਆਂ ਨੇ ਮਜ਼ਦੂਰਾਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਦਾ ਅੰਗ ਬਣਨ ਅਤੇ ਸੰਘਰਸ਼ ਲਈ ਤਿਆਰ ਰਹਿਣ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬੰਦ ਪਈ ਲਿਫ਼ਟ ਚਾਲੂ ਕਰਨ ਦੀ ਮੰਗ ਅਗਲੀ ਖ਼ਬਰ ਸ੍ਰੀ ਪੰਚਮੁਖੀ ਮੰਦਰ ਵਿਖੇ ਬਾਲਾਜੀ ਦੇ ਨਾਮ ਇਕ ਸ਼ਾਮ ਦਾ ਆਯੋਜਨ <br/>
Ad Position 24