ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਪੀ.ਐਸ.ਐਮ.ਐਸ.ਯੂ. ਦੇ ਅਹੁਦੇਦਾਰਾਂ ਨੇ ਖ਼ਰਾਬ ਹੋਣ ਕਰਕੇ ਬੰਦ ਪਈ ਲਿਫ਼ਟ ਨੂੰ ਚਾਲੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਤਲੁਜ ਬਲਾਕ ਦੀ ਲਿਫ਼ਟ ਪਿਛਲੇ ਕਈ ਦਿਨਾਂ ਤੋਂ ਬੰਦ ਪਈ ਹੈ | ਜਿਸ ਕਰਕੇ ਆਮ ਪਬਲਿਕ ਅਤੇ ਅੰਗਹੀਣ/ਗਰਭਵਤੀ ਔਰਤਾਂ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸਾਫ਼ ਸਫ਼ਾਈ ਅਤੇ ਪਾਣੀ ਲੀਕੇਜ ਦੀ ਸਮੱਸਿਆ ਆਮ ਹੀ ਬਣੀ ਰਹਿੰਦੀ ਹੈ | ਜਿਸ ਕਰਕੇ ਮੱਛਰਾਂ ਦੀ ਭਰਮਾਰ ਰਹਿੰਦੀ ਹੈ ਅਤੇ ਬਿਮਾਰੀਆਂ ਦੇ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੀਤੀ ਜਾਵੇ | ਜੇਕਰ ਜਲਦੀ ਹੱਲ ਨਹੀ ਕੀਤੀ ਜਾਂਦਾ ਤਾਂ ਆਉਣ ਵਾਲੇ ਸਮੇਂ ਵਿਚ ਜਥੇਬੰਦੀਆਂ ਰੋਸ ਮੁਜ਼ਾਹਰਾ ਕਰਨ ਲਈ ਮਜਬੂਰ ਹੋਣਗੀਆਂ |