ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)- ਸ਼ਿਆਮ ਸੇਵਾ ਸੁਸਾਇਟੀ ਵਲੋਂ ਸਿਆਮ ਬਾਬਾ ਦੇ 9 ਦਿਨਾ 14ਵੇਂ ਫਾਲ ਗੁਨ ਮਹੋਤਸਵ ਦੇ ਤੀਜੇ ਦਿਨ ਦੀ ਸ਼ੁਰੂਆਤ ਜਲੰਧਰ ਕਾਲੋਨੀ ਦੇ ਸ਼ਿਆਮ ਪ੍ਰਭੂ ਖਾਟੂ ਵਾਲੇ ਮੰਦਿਰ ਵਿਖੇ ਹੋਈ | ਪੰਡਤ ਦੀ ਅਗਵਾਈ ਹੇਠ ਮੇਜ਼ਬਾਨ ਮਨੋਹਰ ਸਿੰਗਲਾ, ਮਨੋਜ ਸੈਨ, ਪ੍ਰੇਮ ਸ਼ਰਮਾ, ਜਗਜੀਵ ਧੀਰ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਆਮ ਬਾਬਾ ਦੇ ਦਰਬਾਰ ਵਿਚ ਜੋਤੀ ਨੂੰ ਭੇਟਾਂ ਚੜ੍ਹਾਈਆਂ ਅਤੇ ਸਾਰਿਆਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ | ਇਸ ਦੌਰਾਨ ਸ਼ਿਆਮ ਬਾਬਾ ਦੇ ਦਰਬਾਰ ਵਿਚ ਪੂਜਾ ਅਰਚਨਾ ਦੀ ਰਸਮ ਸ਼ਿਆਮ ਸੇਵਾ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਚੇਅਰਮੈਨ ਅਜੈ ਗਰਗ, ਸਕੱਤਰ ਭਾਰਤ ਭੂਸ਼ਨ ਗਰਗ, ਪ੍ਰਧਾਨ ਵਿਨੋਦ ਪੋਪਲੀ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਵਿੱਤ ਸਕੱਤਰ ਚੰਦਰਮੋਹਨ ਸਹਿਗਲ, ਭੁਪੇਸ਼ ਸ਼ਰਮਾ, ਰਾਜੇਸ਼ ਸਿੰਗਲਾ, ਸੰਜੀਵ ਗਰਗ, ਸੁਨਾਮ ਗਰਗ, ਰਾਜੇਸ਼ ਸਿੰਗਲਾ, ਗਮਨ ਅਰਧਨ, ਸੰਜੀਵ ਗਰਗ, ਸੁਨਾਮ ਗਰਗ ਨੇ ਅਦਾ ਕੀਤੀ | ਇਸ ਮੌਕੇ ਜਗਦੀਸ਼ ਬੱਤਰਾ, ਡਾ. ਰਾਮ ਗੋਪਾਲ, ਮਿਲਨ ਗਰਗ, ਸੋਨੂੰ ਜੈਸਵਾਲ, ਰਾਜੇਸ਼ ਸ਼ਰਮਾ ਰਾਜੂ, ਰਮਨੀਸ਼ ਗਰਗ, ਵਿੱਕੀ ਮਿੱਤਲ, ਅਸ਼ੋਕ ਕਾਲੜਾ, ਕਪਿਲ ਕਪੂਰ, ਕਪਿਲ ਖੰਨਾ, ਰਾਮਪਾਲ ਮਹਿੰਦੀ ਰੱਤਾ, ਯੋਗੇਸ਼ ਸ਼ਰਮਾ, ਰਾਜੀਵ ਉੱਪਲ, ਵੰਸ਼ ਸ਼ਰਮਾ, ਸ਼ੁਭਮ ਗਰਗ, ਨਰੇਸ਼ ਬਾਂਸਲ, ਗਰੂਸ਼ ਬਾਂਸਲ, ਗੜਬੜੂ ਪਿ੍ੰਸ ਸਮੇਤ ਗਿਣਤੀ ਵਿਚ ਸ਼ਿਆਮ ਸ਼ਰਧਾਲੂ ਹਾਜ਼ਰ ਸਨ | ਇਸ ਸੰਕੀਰਤਨ ਵਿਚ ਸ਼ਿਆਮ ਬਾਬਾ ਦਾ ਅਲੌਕਿਕ ਸਜਾਵਟ, ਦਰਬਾਰ, ਛੱਬੀ ਚੜ੍ਹਾਵੇ ਖਿੱਚ ਦਾ ਕੇਂਦਰ ਰਹੇ | ਇਸ ਮੌਕੇ ਭਜਨ ਗਾਇਕ ਸ੍ਰੀ ਕਿ੍ਸ਼ਨ ਕਿ੍ਪਾ ਯੁਵਾ ਵਿਚਾਰ ਮੰਚ ਰਜਿ: ਮੋਗਾ ਅਤੇ ਅਮਰਜੀਤ ਸਿੰਘ, ਭਜਨ ਗਾਇਕ ਰਾਜੀਵ ਉੱਪਲ, ਪਰੁਸ਼ ਗਰਗ, ਆਰਵ ਅਰੋੜਾ, ਰੌਸ਼ਨ ਕੁਮਾਰ ਨੇ ਭਜਨ ਗਾ ਕੇ ਸਰੋਤਿਆਂ ਦਾ ਮਨ ਮੋਹ ਲਿਆ | ਇਸ ਮੌਕੇ ਪਹੁੰਚੇ ਪਤਵੰਤਿਆਂ ਅਤੇ ਮੁੱਖ ਮਹਿਮਾਨਾਂ ਨੂੰ ਸੁਸਾਇਟੀ ਵਲੋਂ ਸ਼ਿਆਮ ਬਾਬਾ ਦੀ ਮੂਰਤੀ ਅਤੇ ਪ੍ਰਸ਼ਾਦ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਅਜੈ ਗਰਗ, ਸੰਸਥਾਪਕ ਕਮਲ ਸ਼ਰਮਾ, ਪ੍ਰਧਾਨ ਵਿਨੋਦ ਪੋਪਲੀ, ਸਕੱਤਰ ਸਾਬਕਾ ਕੌਂਸਲਰ ਭੂਸ਼ਨ ਗਰਗ ਰਾਜੂ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ ਅਤੇ ਸੰਜੀਵ ਗਰਗ ਟੀਟੂ ਨੇ ਦੱਸਿਆ ਕਿ ਸ਼ਿਆਮ ਬਾਬਾ ਜੀ ਦਾ 14ਵਾਂ ਫਾਲਗੁਨ ਮਹੋਤਸਵ ਸੁਸਾਇਟੀ ਵਲੋਂ 21 ਫਰਵਰੀ ਤੋਂ 1 ਮਾਰਚ ਤੱਕ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਸ਼ਾਮ 7:30 ਵਜੇ ਤੱਕ ਭਗਵਾਨ ਦੀ ਇੱਛਾ ਅਨੁਸਾਰ ਕਰਵਾਇਆ ਜਾ ਰਿਹਾ ਹੈ |