15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਖੋਸਾ ਪਾਂਡੋ 'ਚ ਪੀਣ ਵਾਲੇ ਪਾਣੀ ਲਈ ਦੋ ਨਵੇਂ ਬੋਰ ਕਰਵਾਏਗੀ ਪੰਚਾਇਤ <br/>

Ad Position 21
No active advertisement
ਅਜੀਤ ਡੈਸਕ 26-02-2026
ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪਿੰਡ ਖੋਸਾ ਪਾਂਡੋ ਦੇ ਵਾਸੀਆਂ ਅਤੇ ਸਮੂਹ ਨਗਰ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਵੱਡੀ ਸਮੱਸਿਆ ਨੂੰ ਦੂਰ ਕਰਨ ਲਈ ਨਗਰ ਪੰਚਾਇਤ ਵਲੋਂ ਦੋ ਨਵੇਂ ਬੋਰ ਕਰਵਾਏ ਜਾ ਰਹੇ ਹਨ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਜੂਦਾ ਸਰਪੰਚ ਕੁਲਦੀਪ ਸਿੰਘ ਖੋਸਾ ਪਾਂਡੋ ਨੇ ਦੱਸਿਆ ਕਿ ਪਿੰਡ ਵਿਚ ਪਾਣੀ ਦੀ ਕਮੀ ਕਾਰਨ ਲੋਕਾਂ ਨੂੰ ਕਾਫੀ ਸਮੇਂ ਤੋਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਖਾਸ ਕਰਕੇ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰ ਲੈਂਦੀ ਸੀ, ਜਿਸ ਨਾਲ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਆਉਂਦੀਆਂ ਸਨ¢ ਕਈ ਵਾਰ ਲੋਕਾਂ ਨੂੰ ਦੂਰ-ਦੁਰਾਡੇ ਇਲਾਕਿਆਂ ਤੋਂ ਪਾਣੀ ਲਿਆਉਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੋਵੇਂ ਬਰਬਾਦ ਹੁੰਦੇ ਸਨ ¢ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਅਤੇ ਲੋੜ ਨੂੰ ਦੇਖਦੇ ਹੋਏ ਨਗਰ ਪੰਚਾਇਤ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਦੋ ਨਵੇਂ ਬੋਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਨਗਰ ਪੰਚਾਇਤ ਅਤੇ ਸਰਪੰਚ ਕੁਲਦੀਪ ਸਿੰਘ ਖੋਸਾ ਪਾਂਡੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਪਿੰਡ ਦੇ ਹਿਤ ਵਿਚ ਵੱਡਾ ਕਦਮ ਹੈ ¢ ਇਸ ਮੌਕੇ ਮੈਂਬਰ ਦਿਲਪ੍ਰੀਤ ਸਿੰਘ, ਕੁਲਜੀਤ ਸਿੰਘ, ਜਗਤਾਰ ਸਿੰਘ, ਮੱਖਣ ਸਿੰਘ, ਰਾਮ ਆਸਰਾ, ਇਕਬਾਲ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ ਮਾਸਟਰ, ਜਸਪ੍ਰੀਤ ਸਿੰਘ, ਬਲਜਿੰਦਰ ਸਿੰਘ ਫੌਜੀ ਅਤੇ ਕੁਲਵਿੰਦਰ ਸਿੰਘ ਵੀ ਮੌਜੂਦ ਸਨ ¢

Ad Position 22
No active advertisement
ਪਿਛਲੀ ਖ਼ਬਰ ਜੀ. ਐਨ. ਕਾਨਵੈਂਟ ਸਕੂਲ ਵਿਖੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਆਸ਼ੀਸ਼ ਚੋਪੜਾ ਦੇ ਖੱਤਰੀ ਸਭਾ ਦਾ ਮੈਂਬਰ ਬਣਨ 'ਤੇ ਐਡਵੋਕੇਟ ਵਿਜੇ ਧੀਰ ਨੇ ਕੀਤਾ ਸਵਾਗਤ <br/>
Ad Position 24