ਨੱਥੂਵਾਲਾ ਗਰਬੀ, 25 ਫਰਵਰੀ (ਨਵਦੀਪ ਸਿੰਘ)-ਜੀ. ਐਨ. ਕਾਨਵੈਂਟ ਸਕੂਲ ਭਲੂਰ 'ਚ ਕੁਦਰਤੀ ਆਫਤਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤੀ ਆਫਤਾਂ ਅਤੇ ਉਨ੍ਹਾਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ¢ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਭੂਚਾਲ, ਹੜ੍ਹ, ਤੂਫਾਨ ਅਤੇ ਸੁਨਾਮੀ ਵਰਗੀਆਂ ਆਫਤਾਂ ਨਾਲ ਸੰਬੰਧਿਤ ਇਕ ਜਾਣਕਾਰੀ ਭਰਪੂਰ ਵੀਡੀਓ ਵੀ ਦਿਖਾਈ ਗਈ ¢ ਵੀਡੀਓ ਰਾਹੀਂ ਬੱਚਿਆਂ ਨੂੰ ਸਮਝਾਇਆ ਗਿਆ ਕਿ ਆਫਤਾਂ ਕਿਵੇਂ ਆਉਂਦੀਆਂ ਹਨ ਅਤੇ ਅਸੀਂ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖ ਸਕਦੇ ਹਾਂ¢ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕੁਦਰਤੀ ਆਫਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ¢ ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸਥਿਤੀਆਂ 'ਚ ਘਬਰਾਉਣ ਦੀ ਬਜਾਏ ਸੂਝਬੂਝ ਅਤੇ ਸਾਵਧਾਨੀ ਨਾਲ ਕੰਮ ਲੈਣਾ ਚਾਹੀਦਾ ਹੈ ¢ ਉਨ੍ਹਾਂ ਨੇ ਬੱਚਿਆਂ ਨੂੰ ਸੁਰੱਖਿਆ ਸੰਬੰਧੀ ਸਾਵਧਾਨੀਆਂ ਜਿਵੇਂ ਕਿ ਐਮਰਜੈਂਸੀ ਨੰਬਰਾਂ ਦੀ ਜਾਣਕਾਰੀ ਰੱਖਣਾ, ਸੁਰੱਖਿਅਤ ਥਾਂ ਦੀ ਪਹਿਚਾਣ ਕਰਨਾ ਅਤੇ ਜ਼ਰੂਰੀ ਸਾਮਾਨ ਤਿਆਰ ਰੱਖਣ ਬਾਰੇ ਵੀ ਦੱਸਿਆ ¢ ਵਿਦਿਆਰਥੀਆਂ ਨੇ ਇਸ ਸੈਮੀਨਾਰ 'ਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਕੁਦਰਤੀ ਆਫਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ¢