15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹੋਲੀ ਹਾਰਟ ਸਕੂਲ ਦੇ ਨੰਨ੍ਹੇ ਬੱਚਿਆਂ ਦੀਆਂ ਕਲਾ ਰੁਚੀ ਗਤੀਵਿਧੀਆਂ ਕਰਵਾਈਆਂ <br/>

Ad Position 21
No active advertisement
ਅਜੀਤ ਡੈਸਕ 26-02-2026
ਅਜੀਤਵਾਲ, 25 ਫਰਵਰੀ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਬੱਚਿਆਂ ਦੀ ਪ੍ਰਤਿਭਾ ਦੇਖਣ ਦੇ ਨਾਲ-ਨਾਲ ਉਨ੍ਹਾਂ ਦੀ ਕਲਾ ਰੁਚੀ ਜਾਣਨ ਦੇ ਮਕਸਦ ਨਾਲ ਗਤੀਵਿਧੀ ਦਾ ਆਯੋਜਨ ਕੀਤਾ ਗਿਆ ¢ ਇਸ ਦੌਰਾਨ ਬੱਚਿਆਂ ਨੇ ਰੰਗਾਂ ਦੀ ਵਰਤੋਂ ਅਤੇ ਚਿੱਤਰ ਅਨੁਸਾਰ ਸਹੀ ਪਹਿਚਾਣ ਕਰਕੇ ਸੁੰਦਰ ਚਿੱਤਰ ਬਣਾਉਣ ਲਈ ਉਤਸ਼ਾਹਿਤ ਕਰਨ ਨਾਲ ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ¢ ਬੱਚਿਆਂ ਨੇ ਇਕੱਠੇ ਬੈਠ ਕੇ ਆਪਣੇ ਹੱਥਾਂ ਨਾਲ ਬਣਾਈ ਪੇਂਟਿੰਗ ਨੂੰ ਉਤਸ਼ਾਹ ਨਾਲ ਸਭ ਨੂੰ ਦਿਖਾਇਆ | ਅਧਿਆਪਕਾਂ ਨੇ ਬੱਚਿਆਂ ਨੂੰ ਚਿੱਤਰਾਂ ਵਿਚ ਕਮੀ ਤੇ ਰੰਗਾਂ ਦੀ ਪਹਿਚਾਣ ਵਿਚ ਸਹੀ ਤਰੀਕਿਆਂ ਬਾਰੇ ਬੁਨਿਆਦੀ ਜਾਣਕਾਰੀ ਦਿੱਤੀ ¢ ਅਧਿਆਪਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਵਿਚ ਆਤਮ ਵਿਸ਼ਵਾਸ ਵਧਦਾ ਹੈ | ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਦੱਸਿਆ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ¢

Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਮਿੱਠੂ ਮਾਨ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਜੀ. ਐਨ. ਕਾਨਵੈਂਟ ਸਕੂਲ ਵਿਖੇ ਸੈਮੀਨਾਰ ਕਰਵਾਇਆ <br/>
Ad Position 24