ਮੋਗਾ, 25 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਦਸੰਬਰ ਸੈਸ਼ਨ 2025-26 ਦੌਰਾਨ ਲਈਆਂ ਗਈਆਂ ਪ੍ਰੀਖਿਆਵਾਂ ਵਿਚ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵੁਮੈਨ ਲੋਪੋ (ਮੋਗਾ) ਦੇ ਬੀ.ਸੀ.ਏ. ਸਮੈਸਟਰ ਪੰਜਵਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ | ਇਸ ਵਿਚ ਅਨੀਸ਼ਾ ਸ਼ਰਮਾ ਪੁੱਤਰੀ ਮਹੇਸ਼ ਦੱਤ ਵਾਸੀ ਜਗਰਾਉਂ ਨੇ 367/400 (91.75 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਜ਼ਿਲ੍ਹਾ ਮੋਗਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਜਸਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਪਿੰਡ ਰਾਊਕੇ ਕਲਾਂ ਨੇ 340 (85 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਜ਼ਿਲ੍ਹਾ ਮੋਗਾ ਵਿਚੋਂ ਤੀਜਾ ਅਤੇ ਕਾਲਜ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ | ਹਰਮਨਜੋਤ ਕੌਰ ਪੁੱਤਰੀ ਮਹਿੰਦਰ ਸਿੰਘ ਪਿੰਡ ਬੁਰਜ ਕੁਲਾਰਾ ਨੇ 337 (84.25 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪ੍ਰਧਾਨ ਸੰਤ ਜਗਜੀਤ ਸਿੰਘ, ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਅਤੇ ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕੰਪਿਊਟਰ ਵਿਭਾਗ ਦੇ ਪ੍ਰੋਫੈਸਰਾਂ ਨੂੰ ਵਧਾਈ ਦਿੱਤੀ | ਇਸ ਤੋਂ ਇਲਾਵਾ ਕਾਲਜ ਦੀ ਕੋਆਰਡੀਨੇਟਰ ਡਾ. ਬਲਵਿੰਦਰ ਕੌਰ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |