20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੋਗਾ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ 14 ਮਾਰਚ ਨੂੰ -ਡਾ. ਹਰਜੋਤ <br/>

Ad Position 21
No active advertisement
ਅਜੀਤ ਡੈਸਕ 27-02-2026
ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਮੋਗਾ ਪਹੁੰਚ ਰਹੇ ਹਨ, ਜਿੱਥੇ ਉਹ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਮੋਗਾ ਵਿਚ ਹੋਣ ਵਾਲੀ ਇਹ ਇਤਿਹਾਸਕ ਰੈਲੀ ਪੰਜਾਬ ਦੀ ਰਾਜਨੀਤੀ ਹੀ ਨਹੀਂ, ਸਗੋਂ ਪ੍ਰਦੇਸ਼ ਦੇ ਵਿਕਾਸ ਅਤੇ ਖ਼ੁਸ਼ਹਾਲੀ ਲਈ ਨਵੀਂ ਦਿਸ਼ਾ ਤੈਅ ਕਰੇਗੀ ਅਤੇ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦੀ ਸ਼ੁਰੂਆਤ ਸਾਬਤ ਹੋਵੇਗੀ | ਡਾ. ਹਰਜੋਤ ਕਮਲ ਨੇ ਕਿਹਾ ਕਿ ਗ੍ਰਹਿ ਮੰਤਰੀ ਦਾ ਇਹ ਦੌਰਾ ਸਿਰਫ਼ ਇਕ ਰਾਜਨੀਤਕ ਕਾਰਜ-ਕਰਮ ਨਹੀਂ, ਬਲਕਿ ਪੰਜਾਬ ਦੇ ਉੱਜਲ ਭਵਿੱਖ ਦਾ ਸੰਦੇਸ਼ ਲੈ ਕੇ ਆ ਰਿਹਾ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਰੈਲੀ ਰਾਹੀਂ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਦੀ ਸਪਸ਼ਟ ਤਸਵੀਰ ਲੋਕਾਂ ਸਾਹਮਣੇ ਰੱਖੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ 8 ਮਾਰਚ ਨੂੰ ਮੋਗਾ 'ਚ ਕਰਨਗੇ ਪੰਜਾਬ ਦੀ ਗੱਲ ਅਗਲੀ ਖ਼ਬਰ 27-02-26
Ad Position 24