20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬੀ.ਐੱਡ. ਕਾਲਜ ਢੁੱਡੀਕੇ ਵਿਖੇ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 27-02-2026
ਅਜੀਤਵਾਲ, 26 ਫਰਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ ਢੁੱਡੀਕੇ ਮੋਗਾ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਮੁੱਖ ਰੱਖਦਿਆਂ ਬੂਟੇ ਲਗਾਏ ਗਏ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਨੇ ਕਿਹਾ ਕਿ ਕਾਲਜ ਦੇ ਬੀ.ਐੱਡ., ਐਮ.ਐੱਡ. ਅਤੇ ਈ.ਟੀ.ਟੀ. ਦੇ ਵਿਦਿਆਰਥੀ ਹਰੇਕ ਸਾਲ ਕਾਲਜ ਕੈਂਪਸ ਵਿਚ ਮੌਸਮੀ ਫੁਲਦਾਰ ਬੂਟੇ ਲਗਾਉਂਦੇ ਹਨ, ਜਿਸ ਦਾ ਮਕਸਦ ਵਾਤਾਵਰਨ ਨੂੰ ਸੁੰਦਰ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਵੀ ਹੈ¢ ਇਸ ਦੌਰਾਨ ਵਿਦਿਆਰਥੀਆਂ ਨੇ 500 ਤੋਂ ਵਧੇਰੇ ਮੌਸਮੀ ਫੁਲਦਾਰ ਬੂਟੇ ਲਗਾ ਕੇ ਕਾਲਜ ਦੀ ਸੁੰਦਰਤਾ 'ਚ ਹੋਰ ਵਾਧਾ ਕੀਤਾ¢ ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ: ਅਜੇ ਕੁਮਾਰ ਨੇ ਮੈਡਮ ਹਰਜਿੰਦਰ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਇਸ ਕੰਮ ਲਈ ਤਾਰੀਫ ਕਰਦਿਆਂ ਕਿਹਾ ਕਿ ਮੌਸਮੀ ਫੁਲਦਾਰ ਬੂਟੇ ਨਾ ਸਿਰਫ ਕਾਲਜ ਦੀ ਸ਼ੋਭਾ ਵਧਾਉਂਦੇ ਹਨ ਸਗੋਂ ਹਵਾ ਨੂੰ ਸ਼ੁੱਧ ਕਰਨ ਅਤੇ ਮਨੁੱਖੀ ਸਿਹਤ ਲਈ ਵੀ ਲਾਭਦਾਇਕ ਹਨ ¢ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਕਾਲਜ ਵਿਚ ਬੂਟੇ ਲਗਾਉਂਦਿਆਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਹਰਿਆਵਲੀ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ¢
Ad Position 22
No active advertisement
ਪਿਛਲੀ ਖ਼ਬਰ ਨਾਰਾਇਣਾ ਈ-ਟੈਕਨੋ ਸਕੂਲ ਨੇ ਸਾਲਾਨਾ ਸਮਾਗਮ 2026 ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਚੰਦ ਨਵਾਂ ਦੇ 19ਵੇਂ ਕਬੱਡੀ ਕੱਪ ਦੀ ਸ਼ਾਨਦਾਰ ਸ਼ੁਰੂਆਤ <br/>
Ad Position 24