20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਉਸਾਰੀ ਕਿਰਤੀਆਂ ਨੂੰ ਸਮੇਂ ਸਿਰ ਲਾਭ ਨਾ ਮਿਲਣ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-02-2026
ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਰਜਿ: ਏਟਕ ਵਲੋਂ ਉਸਾਰੀ ਕਿਰਤੀ ਲਾਭਪਾਤਰੀਆਂ ਦੇ ਹੱਕਾਂ ਦੀ ਪ੍ਰਾਪਤੀ ਨੂੰ ਸਮੇਂ ਸਿਰ ਸਕੀਮਾਂ ਦਾ ਲਾਭ ਨਾ ਮਿਲਣ, ਦਫ਼ਤਰਾਂ ਵਿਚ ਹੁੰਦੀ ਲਗਾਤਾਰ ਖ਼ੱਜਲ-ਖ਼ੁਆਰੀ, ਨਜਾਇਜ਼ ਤੌਰ 'ਤੇ ਲਗਾਏ ਜਾਂਦੇ ਗ਼ੈਰ ਵਾਜਬ ਇਤਰਾਜ਼ਾਂ ਅਤੇ ਕਈ ਸਾਲਾਂ ਤੋਂ ਲੰਬਿਤ ਪਏ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਸਾਹਮਣੇ ਉਸਾਰੀ ਕਿਰਤੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਦੇ ਜ਼ਿਲ੍ਹਾ ਆਗੂ ਇਕਬਾਲ ਤਖਾਣਵੱਧ, ਪਰਮਜੀਤ ਮੋਗਾ, ਅੰਮਿ੍ਤਪਾਲ ਦੌਧਰ, ਸੁਰਜੀਤ ਤਖਾਣਵੱਧ, ਸਤਪਾਲ ਤਖਾਣਵੱਧ, ਮਨਮੋਹਨ ਸਿੰਘ ਰਾਜੂ ਚੂਹੜਚੱਕ, ਬੂਟਾ ਸਿੰਘ ਰਣੀਆਂ, ਯੂਸਫ਼ ਖ਼ਾਨ ਡਾਲਾ ਅਤੇ ਬਲਰਾਮ ਪ੍ਰਸਾਦ ਕਪੂਰੇ ਨੇ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਇੰਦਰਵੀਰ ਗਿੱਲ, ਇੰਜ: ਸਵਰਨ ਖੋਸਾ, ਕਾਮਰੇਡ ਕੁਲਦੀਪ ਭੋਲਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਬੋਰਡ ਦੀ ਮੀਟਿੰਗ ਨਾ ਹੋਣ ਕਾਰਨ ਕਿਰਤ ਵਿਭਾਗ ਵਲੋਂ ਗ਼ਲਤ ਤਰੀਕੇ ਨਾਲ ਸਕੀਮਾਂ ਵਿਚ ਬਦਲਾਅ ਕੀਤਾ ਜਾ ਰਿਹਾ ਹੈ, ਜਿਵੇਂ ਕਿ ਲਾਭਪਾਤਰੀਆਂ ਲਈ ਵਾਰ-ਵਾਰ ਪੈਨਸ਼ਨ ਸਕੀਮ ਵਿਚ ਬਦਲਾਅ ਕਰਨਾ, ਗਰੇਸ ਮਿਤੀ ਦੇ ਅੰਦਰ ਮਿਲਣ ਵਾਲੇ ਐਕਸਗਰੇਸੀਆ ਵਿਚ ਬਦਲਾਅ ਕਰਨਾ, ਐਕਸੀਡੈਂਟਲ ਐਕਸਗਰੇਸੀਆ ਲਾਭਪਾਤਰੀ ਦੇ ਵਾਰਿਸਾਂ ਨੂੰ ਨਾ ਮਿਲਣਾ, 27 ਨੰਬਰ ਫਾਰਮ ਦਾ ਆਟੋਪੈਚ ਨਾ ਹੋਣ ਕਾਰਨ ਲਾਭਪਾਤਰੀ ਖ਼ੱਜਲ-ਖ਼ੁਆਰ ਹੋ ਰਹੇ ਹਨ | ਇਸ ਸਬੰਧੀ ਯੂਨੀਅਨ ਵਲੋਂ ਮਹਿਕਮਾ ਲੇਬਰ ਖ਼ਿਲਾਫ਼ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਤਹਿਤ ਅੱਜ ਅਸਿਸਟੈਂਟ ਲੇਬਰ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰ ਕੇ ਸਥਾਨਕ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ ਹੈ | ਸਾਥੀ ਗਿੱਲ ਨੇ ਕਿਹਾ ਕਿ ਐਕਸਗਰੇਸ਼ੀਆ ਵਿਚ ਗਰੇਸ ਮਿਤੀ ਵਾਲੇ ਕੇਸਾਂ ਵਿਚ ਸਕੱਤਰ ਕਮ ਲੇਬਰ ਕਮਿਸ਼ਨਰ ਤੋਂ ਮਨਜ਼ੂਰੀ ਲੈਣ ਦੀ ਇਕ ਮਾਨਤਾ ਤੌਰ 'ਤੇ ਲਾਭਪਾਤਰੀ ਨੂੰ ਲਾਭ ਦੇਣ ਤੋਂ ਇਨਕਾਰ ਕਰਨਾ ਹੈ | ਪਹਿਲਾਂ ਤਾਂ ਫ਼ੀਲਡ ਵਿਚੋਂ ਉੱਪਰ ਕੇਸ ਪਹੁੰਚਦੇ ਹੀ ਨਹੀਂ, ਜੇਕਰ ਪਹੁੰਚ ਜਾਣ ਤਾਂ ਸਮਾਂ ਲੰਘਣ ਦੇ ਬਾਵਜੂਦ ਮਨਜ਼ੂਰੀ ਨਹੀਂ ਮਿਲਦੀ, ਨਾ ਹੀ ਫਿਰ ਇਕ ਸਾਲ ਬੀਤ ਜਾਣ ਤੋਂ ਬਾਅਦ ਲਾਭਪਾਤਰੀ ਦਾ ਕੇਸ ਅਪਲਾਈ ਹੋ ਸਕਦਾ ਹੈ | ਇਸੇ ਤਰ੍ਹਾਂ ਐਕਸੀਡੈਂਟ ਕੇਸਾਂ ਨੂੰ ਰੋਕਿਆ ਜਾ ਰਿਹਾ ਹੈ, ਜੋ ਕੰਮ 'ਤੇ ਜਾਂਦੇ ਸਮੇਂ ਅਤੇ ਆਉਂਦੇ ਸਮੇਂ ਹੁੰਦੇ ਹਨ | ਮੰਗਾਂ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੁਰਾਣੇ ਕੇਸ ਜੋ ਪਾਸ ਹੋਣ ਉਪਰੰਤ ਬੈਂਕ ਵਿਚ ਛੋਟਾ ਖਾਤਾ ਹੋਣ ਕਾਰਨ ਜਾਂ ਕਿਸੇ ਹੋਰ ਕਾਰਨ ਕਰ ਕੇ ਅਦਾਇਗੀ ਨਹੀਂ ਹੁੰਦੀ |
Ad Position 22
No active advertisement
ਪਿਛਲੀ ਖ਼ਬਰ ਬਾਲ ਮਜ਼ਦੂਰੀ ਖਿਲਾਫ਼ ਮੁਹਿੰਮ ਤਹਿਤ ਧਰਮਕੋਟ ਵਿਖੇ ਕੀਤੀ ਛਾਪੇਮਾਰੀ ਅਗਲੀ ਖ਼ਬਰ ਆਲੂਆਂ ਦੀ ਫ਼ਸਲ ਨੂੰ ਲੈ ਕੇ ਡੀ.ਸੀ. ਦਫ਼ਤਰ ਮੋਗਾ ਵਿਖੇ ਦਿੱਤਾ ਧਰਨਾ
Ad Position 24