20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬਾਲ ਮਜ਼ਦੂਰੀ ਖਿਲਾਫ਼ ਮੁਹਿੰਮ ਤਹਿਤ ਧਰਮਕੋਟ ਵਿਖੇ ਕੀਤੀ ਛਾਪੇਮਾਰੀ

Ad Position 21
No active advertisement
ਅਜੀਤ ਡੈਸਕ 27-02-2026
ਧਰਮਕੋਟ, 26 ਫਰਵਰੀ (ਪਰਮਜੀਤ ਸਿੰਘ)-ਜ਼ਿਲ੍ਹਾ ਟਾਸਕ ਫੋਰਸ ਕਮੇਟੀ ਮੋਗਾ ਦੇ ਕਮੇਟੀ ਮੈਂਬਰਾਂ ਵਲੋਂ ਤਹਿਸੀਲ ਧਰਮਕੋਟ ਵਿਖੇ 'ਪੈਨ ਇੰਡੀਆ ਰੈਸਕਿਊ ਐਂਡ ਰੀਹੈਬਿਲੀਟੇਸ਼ਨ ਕੰਪੇਨ ਫ਼ਾਰ ਇਰੈਡੀਕੇਸ਼ਨ ਆਫ਼ ਚਾਈਲਡ ਐਂਡ ਅਡੋਲ ਸੈਂਟ ਲੇਬਰ ਮੁਹਿੰਮ ਦੀ ਸ਼ੁਰੂਆਤ ਕਰਦੇ ਧਰਮਕੋਟ ਵਿਖੇ ਵੱਖ-ਵੱਖ ਜਗ੍ਹਾ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ, ਜਿਸ ਵਿਚ 18 ਸਾਲ ਤੋਂ ਘੱਟ ਕੰਮ ਕਰਦੇ ਬਾਲ ਅਤੇ ਕਿਸ਼ੋਰ ਕਿਰਤੀਆਂ ਨੂੰ ਲੱਭਿਆ ਗਿਆ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਹੁਕਮਾਂ ਅਤੇ ਵਿਕਾਸ ਕੁਮਾਰ ਸਹਾਇਕ ਕਿਰਤ ਕਮਿਸ਼ਨਰ ਮੋਗਾ ਵਲੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਿਰਤ ਇੰਸਪੈਕਟਰ ਮਿਸ ਹਰਮਨਜੀਤ ਕੌਰ, ਸੋਸ਼ਲ ਵਰਕਰ ਸੀ.ਡਬਲ ਯੂ.ਸੀ ਮੈਂਬਰ ਭਾਵਨਾ ਬਾਂਸਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੁਖਬੀਰ ਕੌਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਐਡਵੋਕੇਟ ਜੱਗਪ੍ਰੀਤ ਸਿੰਘ ਚੱਡਾ, ਪੀ.ਐਲ.ਵੀ. ਰਣਜੀਤ ਸਿੰਘ, ਪੁਲਿਸ ਵਿਭਾਗ ਤੋਂ ਕੁਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਵਲੋਂ ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਉੱਪਰ ਛਾਪੇਮਾਰੀ ਕੀਤੀ ਗਈ ਅਤੇ 18 ਸਾਲ ਤੋਂ ਘੱਟ ਕੰਮ ਕਰਦੇ ਬਾਲ ਅਤੇ ਕਿਸ਼ੋਰ ਕਿਰਤੀਆਂ ਦੀ ਪੜਤਾਲ ਕੀਤੀ ਗਈ | ਇਸ ਮੌਕੇ ਉਨ੍ਹਾਂ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੁਕਾਨਦਾਰਾਂ ਨੂੰ ਬਾਲ/ ਕਿਸ਼ੋਰ ਕਿਰਤੀ ਰੱਖਣ ਤੇ ਸਖ਼ਤ ਤਾੜਨਾ ਕੀਤੀ ਗਈ ਹੈ ਅਤੇ ਦੁਬਾਰਾ ਅਜਿਹਾ ਅਪਰਾਧ ਨਾ ਕਰਨ ਅਤੇ ਇਸ ਅਪਰਾਧ ਦੀ ਸਜ਼ਾ ਅਤੇ ਜੁਰਮਾਨੇ ਸਬੰਧੀ ਸੁਚੇਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਹੋਰ ਵੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਚਾਈਲਡ ਲੇਬਰ ਐਕਟ ਦੇ ਉਪਬੰਧਾਂ ਬਾਰੇ ਜਾਗਰੂਕ ਕੀਤਾ ਗਿਆ ਹੈ ਅਤੇ ਨੋ ਚਾਈਲਡ ਲੇਬਰ ਸਬੰਧੀ ਇਕ ਰੈਲੀ ਵੀ ਕੱਢੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ <br/> ਅਗਲੀ ਖ਼ਬਰ ਉਸਾਰੀ ਕਿਰਤੀਆਂ ਨੂੰ ਸਮੇਂ ਸਿਰ ਲਾਭ ਨਾ ਮਿਲਣ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24