20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ <br/>

Ad Position 21
No active advertisement
ਅਜੀਤ ਡੈਸਕ 27-02-2026
ਮੋਗਾ, 26 ਫਰਵਰੀ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐਸ.ਪੀ. ਧਰਮਕੋਟ ਜਸਵਰਿੰਦਰ ਸਿੰਘ ਦੀ ਨਿਗਰਾਨੀ ਵਿਚ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ 300 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜਦ ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਕਸਬਾ ਕੋਟ ਈਸੇ ਖਾਂ ਚੌਂਕ ਵਿਚ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਸਕਰਨ ਸਿੰਘ ਉਰਫ਼ ਕਰਨ ਵਾਸੀ ਬੇਰੀ ਵਾਲਾ, ਲੁਕਾ ਵਾਸੀ ਕਟੋਰਾ ਥਾਣਾ ਸਦਰ ਜ਼ੀਰਾ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਅੱਜ ਉਹ ਕਸਬਾ ਕੋਟ ਈਸੇ ਖਾਂ ਵਿਚ ਹੈਰੋਇਨ ਵੇਚਣ ਲਈ ਆਏ ਹਨ ਜਿਸ 'ਤੇ ਮਿਲੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਅੰਡਰ ਸੈਕਸ਼ਨ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਇਸ ਸਬੰਧੀ ਡੀ.ਐਸ.ਪੀ. ਜਸਵਰਿੰਦਰ ਸਿੰਘ ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਨੌਜਵਾਨਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਡੀ.ਜੀ.ਪੀ. ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਲੋਕ ਭਾਜਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਬਾਲ ਮਜ਼ਦੂਰੀ ਖਿਲਾਫ਼ ਮੁਹਿੰਮ ਤਹਿਤ ਧਰਮਕੋਟ ਵਿਖੇ ਕੀਤੀ ਛਾਪੇਮਾਰੀ
Ad Position 24