20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਾਬਕਾ ਡੀ.ਜੀ.ਪੀ. ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਲੋਕ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਮੋਗਾ ਵਿਖੇ ਸਾਬਕਾ ਡੀ.ਜੀ.ਪੀ. ਪੰਜਾਬ ਪਰਮਦੀਪ ਸਿੰਘ ਗਿੱਲ ਆਪਣੀ ਰਿਹਾਇਸ਼ 'ਤੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਹਰਜੀਤ ਸਿੰਘ <br/> 27-02-2026
ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਲੋਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ | ਪਰਮਦੀਪ ਸਿੰਘ ਗਿੱਲ ਨੇ ਮੋਗਾ ਵਿਖੇ ਆਪਣੀ ਰਿਹਾਇਸ਼ 'ਤੇ ਵੱਡੇ ਇਕੱਠ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ ਸਨਮਾਨਿਤ ਕਰ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਗਿੱਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ, ਸਮਰਪਣ ਭਾਵਨਾ ਅਤੇ ਵਧਦਾ ਵਿਸ਼ਵਾਸ ਇਸ ਗੱਲ ਦਾ ਸਪਸ਼ਟ ਪ੍ਰਮਾਣ ਹੈ ਕਿ ਸਮਾਜ ਦਾ ਹਰ ਵਰਗ ਅੱਜ ਭਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਰਿਹਾ ਹੈ ਅਤੇ ਪਾਰਟੀ ਨੂੰ ਸੂਬੇ ਵਿਚ ਭਾਰੀ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਈਸ਼ਰ ਸਿੰਘ ਸੰਧੂ ਕਪੂਰੇ ਯੂ.ਐਸ.ਏ., ਸੁਖਵਿੰਦਰ ਸਿੰਘ, ਬਲਦੇਵ ਸਿੰਘ, ਬਲਤੇਜ ਸਿੰਘ, ਹਰਦੀਪ ਸਿੰਘ, ਪਰਮਿੰਦਰ ਸਿੰਘ, ਕੁਲਜਿੰਦਰ ਸਿੰਘ, ਗੁਰਭਿੰਦਰ ਸਿੰਘ, ਨਵਜੋਤ ਸਿੰਘ, ਸਤਨਾਮ ਸਿੰਘ, ਲਖਵੀਰ ਸਿੰਘ, ਸਿਕੰਦਰ ਸਿੰਘ, ਕੁਲਦੀਪ ਸਿੰਘ ਯੂ.ਐਸ.ਏ., ਜਸਕਰਨ ਸਿੰਘ ਚੱਕ ਕਲਾਂ, ਸਿਮਰਨਜੋਤ ਸਿੰਘ ਬਾਘਾ ਪੁਰਾਣਾ, ਲਸ਼ਮਣ ਸਿੰਘ, ਚਰਨਜੀਤ ਸਿੰਘ, ਸਨੀ ਬੁੱਧ ਸਿੰਘ ਵਾਲਾ, ਗੁਰਦੀਪ ਸਿੰਘ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ <br/>
Ad Position 24