ਬਾਘਾ ਪੁਰਾਣਾ, 26 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਵਿਚ ਜਿਵੇਂ-ਜਿਵੇਂ ਚੋਣ ਵਰ੍ਹਾ (2027) ਨੇੜੇ ਆ ਰਿਹਾ ਹੈ, ਉਵੇਂ-ਉਵੇਂ ਹੀ ਹਰੇਕ ਪਾਰਟੀ ਦੇ ਆਗੂ ਤੇ ਵਰਕਰ ਆਪਣੀਆਂ ਗਤੀਵਿਧੀਆਂ ਤੇਜ ਕਰ ਰਹੇ ਹਨ, ਏਸੇ ਕੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਚੋਣਵੇਂ ਆਗੂਆਂ ਦੀ ਅਹਿਮ ਇਕੱਤਰਤਾ ਸਥਾਨਕ ਸ਼ਹਿਰ ਦੀ ਮੁਗਲੂ ਪੱਤੀ ਵਿਚਲੇ ਵਾਟਰ ਵਰਕਸ ਲਾਗਲੇ ਪ੍ਰਧਾਨ ਆਤਮਾ ਸਿੰਘ ਬਰਾੜ ਸੀਨੀਅਰ ਆਗੂ ਅਤੇ ਯੂਥ ਆਗੂ ਸੁਖਵੀਰ ਸਿੰਘ ਸੁੱਖਾ ਬਰਾੜ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਜੈ ਸਿੰਘ ਵਾਲਾ (ਬੀ.ਬੀ.ਸੀ ਵਾਲੇ) ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਇਕੱਤਰਤਾ 'ਚ ਸ਼ਾਮਿਲ ਪ੍ਰਧਾਨ ਆਤਮਾ ਸਿੰਘ ਬਰਾੜ, ਸਤਨਾਮ ਸਿੰਘ ਸੱਤੂ ਸਾਬਕਾ ਕੌਂਸਲਰ, ਸੁਖਵੀਰ ਸਿੰਘ ਸੁੱਖਾ ਬਰਾੜ, ਐਡਵੋਕੇਟ ਰਾਮ ਬਾਂਸਲ ਸ਼ਹਿਰੀ ਪ੍ਰਧਾਨ ਯੂਥ ਵਿੰਗ, ਰਾਜਵਿੰਦਰ ਸਿੰਘ ਜੈ ਸਿੰਘ ਵਾਲਾ, ਜਥੇਦਾਰ ਗੁਰਜੰਟ ਸਿੰਘ ਬਰਾੜ, ਜਨਮਦੀਪ ਸਿੰਘ ਬਰਾੜ ਚੰਨੂਵਾਲਾ, ਪਵਨ ਗੋਇਲ, ਸਤਨਾਮ ਸਿੰਘ ਧੱਤੂ, ਹਰਵਿੰਦਰ ਸਿੰਘ ਬਰਾੜ, ਪਰਮਪਾਲ ਸਿੰਘ, ਟੀਨੂੰ ਸਿੰਘ ਤੇ ਹੋਰਨਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਸੰਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੋਹਨ ਸਿੰਘ ਜੈ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਬਹੁਤ ਹੀ ਭਿਆਨਕ ਦੌਰ ਦਾ ਸਾਹਮਣਾ ਕਰ ਰਹੇ ਹਨ, ਸਭ ਤੋਂ ਵੱਡੀ ਗੱਲ ਇਹ ਕਿ ਲੋਕ ਆਪਣੇ ਘਰਾਂ ਵਿਚ ਹੀ ਸੁਰੱਖਿਅਤ ਨਹੀਂ ਰਹੇ, ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਦਲਾਅ ਦਾ ਨਾਅਰਾ ਦੇ ਕੇ ਪੰਜਾਬ ਦੀ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਨੂੰ ਕੱਖੋਂ ਹੌਲੇ ਕਰਕੇ ਰੱਖ ਦਿੱਤਾ ਹੈ, ਲੋਕਾਂ ਨੂੰ ਨਿਆਂ ਦੀ ਕੋਈ ਆਸ ਨਹੀਂ ਦਿਸ ਰਹੀ, ਜਿਸ ਕਰਕੇ ਹਰੇਕ ਵਿਅਕਤੀ ਤ੍ਰਾਹ-ਤ੍ਰਾਹ ਕਰ ਰਿਹੈ | ਜਗਮੋਹਨ ਸਿੰਘ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਲੋੜ ਹੈ, ਕਿਉਂਕਿ ਇਤਿਹਾਸ ਗਵਾਹ ਹੈ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਹਮੇਸ਼ਾ ਧ੍ਰੋਹ ਕਮਾਇਆ | ਅੰਤ ਵਿਚ ਸਮੂਹ ਆਗੂਆਂ ਨੇ ਕਿਹਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਬਚਾਉਣ ਲਈ 'ਪੰਜਾਬ ਬਚਾਓ' ਰੈਲੀਆਂ ਕਰ ਰਹੇ ਹਨ, ਜਿਸ ਦੇ ਤਹਿਤ ਬਾਘਾ ਪੁਰਾਣਾ ਵਿਚ 12 ਮਾਰਚ ਦਿਨ ਵੀਰਵਾਰ ਨੂੰ ਰੈਲੀ ਹੋ ਰਹੀ ਹੈ, ਉਨ੍ਹਾਂ ਕਿਹਾ ਕਿ ਸਾਡੀ ਸਮੂਹ ਹਲਕੇ ਭਰ ਦੇ ਪਿੰਡਾਂ ਤੇ ਸ਼ਹਿਰਾਂ ਦੇ ਆਮ