20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਐਨ.ਆਰ.ਆਈ. ਸਵਰਨਜੀਤ ਸਿੰਘ ਸੰਨੀ ਜੋਗੇਵਾਲਾ ਨੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 27-02-2026
ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਐਨ.ਆਰ.ਆਈ. ਸਵਰਨਜੀਤ ਸਿੰਘ ਸੰਨੀ ਜੋਗੇਵਾਲਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸੰਤ ਬਾਬਾ ਬਲਦੇਵ ਸਿੰਘ ਦਮਦਮੀ ਟਕਸਾਲ ਵਾਲਿਆਂ ਦੀ ਰਹਿਨੁਮਾਈ ਵਿਚ ਸਰਬੱਤ ਦੇ ਭਲੇ ਲਈ ਪਿੰਡ ਜੋਗੇਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਸ਼੍ਰੋਮਣੀ ਅਕਾਲੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਸੀਨੀਅਰ ਅਕਾਲੀ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਗੁਰਮੇਲ ਸਿੰਘ ਸਿੱਧੂ, ਗੁਰਦਰਸ਼ਨ ਸਿੰਘ ਕਾਕਾ ਝੰਡੇਆਣਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ | ਇਸ ਮੌਕੇ ਬਾਬਾ ਬਲਦੇਵ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਭਾਈ ਕਿ੍ਸ਼ਨ ਸਿੰਘ ਦੇ ਕੀਰਤਨੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਉਪਰੰਤ ਵਿਸ਼ੇਸ਼ ਤੌਰ 'ਤੇ ਪੁੱਜੇ ਪ੍ਰਸਿੱਧ ਕਥਾਵਾਚਕ ਬਾਬਾ ਬੰਤਾ ਸਿੰਘ ਨੇ ਆਈਆਂ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰਬਾਣੀ ਨਾਲ ਜੋੜਿਆ ਅਤੇ ਗੁਰੂਆਂ ਵਲੋਂ ਉਚਾਰੀ ਬਾਣੀ ਦੀ ਵਿਆਖਿਆ ਕਰਦੇ ਹੋਏ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ, ਸਵਰਨਜੀਤ ਸਿੰਘ ਸੰਨੀ ਅਤੇ ਕੁਲਦੀਪ ਸਿੰਘ ਜੋਗੇਵਾਲਾ ਵਲੋਂ ਬਾਬਾ ਬੰਤਾ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨ ਸਿਰੋਪਾਉ ਦਿੱਤੇ ਗਏ | ਅੰਤ ਵਿਚ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਵਰਨਜੀਤ ਸਿੰਘ ਸੰਘਾ ਸੰਨੀ ਜੋਗੇਵਾਲਾ ਤੇ ਪਰਿਵਾਰ ਵਲੋਂ ਕੀਤੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਬੂਟਾ ਸਿੰਘ ਸਾਬਕਾ ਸਰਪੰਚ ਥੰਮਣ ਵਾਲਾ, ਸਿਮਰਨਜੀਤ ਸਿੰਘ ਗੱਗੀ, ਹਰਪ੍ਰੀਤ ਸਿੰਘ ਆਸਟ੍ਰੇਲੀਆ, ਹਰਜੀਤ ਸਿੰਘ ਭੁੱਲਰ ਕੈਨੇਡਾ, ਹਰਪ੍ਰੀਤ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਜਿੰਦਰ ਕੈਨੇਡਾ, ਕੁਲਜੀਤ ਸਿੰਘ ਕੈਨੇਡਾ, ਬਿੰਦਰ ਮਨੀਲਾ, ਗੁਰਦੀਪ ਸਿੰਘ ਮਹੇਸ਼ਰੀ, ਜਗਦੇਵ ਸਿੰਘ ਸੰਘਾ, ਜਸਵੰਤ ਸਿੰਘ ਸੰਘਾ, ਬੇਅੰਤ ਸਿੰਘ ਸੰਘਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਦੀਆਂ ਸੰਗਤਾਂ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਕਰਨ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਨਿਖੇਧੀ ਅਗਲੀ ਖ਼ਬਰ ਸਵਰਨ ਸਿੰਘ ਭੱਟੀ ਨਮਿਤ ਪਾਠ ਦਾ ਭੋਗ ਅੱਜ <br/>
Ad Position 24