20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਕਰਨ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 27-02-2026
ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ, ਜਨਰਲ ਸਕੱਤਰ ਗੁਰਮੁਖ ਸਿੰਘ ਤੂਰ, ਸੂਬਾਈ ਆਗੂ ਦਿਲਬਾਗ ਸਿੰਘ ਬੌਡੇ ਤੇ ਸੋਹਣ ਸਿੰਘ ਧਰਮਕੋਟ ਨੇ ਦੱਸਿਆ ਕਿ ਸਿੱਖਿਆ ਵਿਭਾਗ 'ਚ ਕੰਮ ਕਰਦੇ ਦਫ਼ਤਰ ਕਰਮਚਾਰੀ ਰੈਗੂਲਰ ਕਰਨ ਸਮੇਂ ਵੱਡੀ ਪੱਧਰ 'ਤੇ ਕੀਤੀ ਗਈ ਤਨਖ਼ਾਹ ਕਟੌਤੀ, ਲਗਪਗ 20 ਸਾਲ ਦੀ ਪਿਛਲੀ ਸੇਵਾ ਖ਼ਤਮ ਕਰਨ ਅਤੇ ਦੁਬਾਰਾ ਤਿੰਨ ਸਾਲ ਦੇ ਪ੍ਰੋਬੇਸ਼ਨ ਸਮੇਂ ਵਿਚ ਲਿਆਉਣ ਆਦਿ ਮੰਗਾਂ ਨੂੰ ਲੈ ਕੇ ਡੀ.ਪੀ.ਆਈ. (ਸੈ) ਦੇ ਦਫ਼ਤਰ ਮੁਹਾਲੀ ਵਿਖੇ ਸ਼ਾਂਤਮਈ ਸੰਘਰਸ਼ ਕਰ ਰਹੇ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ ਕਰਨ, ਪਾਣੀ ਦੀਆਂ ਬੁਛਾੜਾਂ ਮਾਰਨ ਤੇ ਪੱਗਾਂ ਲਾਹੁਣ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਯੂਨੀਅਨ ਆਗੂਆਂ ਰਿਆਜ ਮੁਹੰਮਦ, ਦਰਸ਼ਨ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ ਸਮਰਾਟ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਰੈਗੂਲਰ ਕਰਨ 'ਤੇ ਤਨਖ਼ਾਹਾਂ ਵੀ ਘੱਟ ਕਰ ਰਹੀ ਹੈ ਅਤੇ ਉੱਥੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਕੁੱਟ ਵੀ ਰਹੀ ਹੈ | ਉਨ੍ਹਾਂ ਕਿਹਾ ਆਪ ਸਰਕਾਰ ਨੇ ਪਿਛਲੀਆਂ ਸਰਕਾਰਾਂ ਨੂੰ ਮਾਤ ਪਾਉਂਦੇ ਹੋਏ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਭਾਰੀ ਵਿੱਤੀ ਸੱਟ ਮਾਰੀ ਹੈ | ਉਨ੍ਹਾਂ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ਤਨਖ਼ਾਹ ਕਟੌਤੀ ਕਰਨ, 20 ਸਾਲ ਦੀ ਪਿਛਲੀ ਨੌਕਰੀ ਖ਼ਤਮ ਕਰਨ ਅਤੇ ਤਿੰਨ ਸਾਲ ਦਾ ਪ੍ਰੋਬੇਸਨ ਸਮਾਂ ਥੋਪਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਵਿਚ ਸੇਵਾ ਕਰ ਰਹੇ ਇਨ੍ਹਾਂ ਦਫ਼ਤਰੀ ਕਰਮਚਾਰੀਆਂ 'ਤੇ ਜਬਰੀ ਥੋਪੀਆਂ ਸ਼ਰਤਾਂ ਖ਼ਤਮ ਕਰ ਕੇ ਉਨ੍ਹਾਂ ਦੀਆਂ ਮੌਜੂਦਾ ਤਨਖ਼ਾਹਾਂ ਸੁਰੱਖਿਅਤ ਕਰਦੇ ਹੋਏ ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਸਕੇਲ ਦੇ ਕੇ ਪੂਰੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ | ਇਸ ਮੌਕੇ ਲਖਵੀਰ ਸਿੰਘ, ਸੁਸ਼ੀਲ ਕੁਮਾਰ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਬਲਦੀਪ ਕੌਰ, ਸਰਬਜੀਤ ਕੌਰ, ਕਿਰਨ ਲਤਾ, ਸੁਖਮੰਦਰ ਕੌਰ, ਕੁਲਵੰਤ ਕੌਰ, ਲਖਵੀਰ ਕੌਰ, ਸੁਨੀਤਾ ਰਾਣੀ, ਰੀਟਾ ਰਾਣੀ, ਰਣਜੀਤ ਕੌਰ, ਗੀਤਾ ਰਾਣੀ, ਰਾਜ ਦੇਵੀ ਲੂੰਬਾ, ਨਿਰਮਲਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ ਨੇ ਵਿਗਿਆਨ ਗਤੀਵਿਧੀ ਕਰਵਾਈ ਅਗਲੀ ਖ਼ਬਰ ਐਨ.ਆਰ.ਆਈ. ਸਵਰਨਜੀਤ ਸਿੰਘ ਸੰਨੀ ਜੋਗੇਵਾਲਾ ਨੇ ਸਮਾਗਮ ਕਰਵਾਇਆ
Ad Position 24