ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਕਾਰਜਕਾਰਨੀ ਦੀ ਮੀਟਿੰਗ ਸੁਰਿੰਦਰ ਸਿੰਘ ਬਾਵਾ ਚੇਅਰਮੈਨ ਮਾਲਵਾ ਜ਼ੋਨ, ਵੀ.ਪੀ. ਸੇਠੀ ਸਰਪ੍ਰਸਤ, ਗੁਰਜੀਤ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ਾਂਤੀ ਨੇ ਕਿਹਾ ਕਿ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਾਰੇ ਸਰਕਾਰੀ ਦਫਤਰਾਂ, ਹਸਪਤਾਲਾਂ, ਥਾਣਿਆਂ, ਸਕੂਲਾਂ ਵਿਚ ਅਚਨਚੇਤ ਜਾਂਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਚੈਕਿੰਗ ਦੌਰਾਨ ਮਨੁੱਖੀ ਅਧਿਕਾਰਾਂ ਪ੍ਰਤੀ ਪਾਈਆਂ ਗਈਆਂ ਕਮੀਆਂ ਦਾ ਗੰਭੀਰ ਨੋਟਿਸ ਲਿਆ ਜਾ ਰਿਹਾ ਹੈ ਅਤੇ ਭਵਿੱਖ ਵਿਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਖਤ ਆਦੇਸ਼ ਦਿੱਤੇ ਜਾ ਰਹੇ ਹਨ | ਐਸੋਸੀਏਸ਼ਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਮਨੁੱਖੀ ਅਧਿਕਾਰ ਜਾਗਰੂਕਤਾ ਕਮੇਟੀਆਂ ਵਿਚ ਸ਼ਾਮਿਲ ਐਨ.ਜੀ.ਓ. ਦੀ ਜ਼ਰੂਰੀ ਮੈਂਬਰਸ਼ਿਪ ਸਬੰਧੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਦੇਵੇਗੀ | ਸੁਰਿੰਦਰ ਸਿੰਘ ਬਾਵਾ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਰਾਹੀਂ ਭਾਈਚਾਰੇ ਦੇ ਵਿਅਕਤੀਆਂ ਨੂੰ ਦਰਪੇਸ਼ ਪਰਿਵਾਰਕ ਝਗੜਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਦੇ ਹੱਲ ਬਾਰੇ ਜਾਣਕਾਰੀ ਦਿੱਤੀ | ਜਸਵੰਤ ਲਾਲ ਖੁਰਾਨਾ ਨੇ ਆਧਾਰ ਕਾਰਡਾਂ ਦੀ ਅਣਹੋਂਦ ਕਾਰਨ ਝੁੱਗੀ-ਝੌਂਪੜੀ ਦੇ ਵਿੱਦਿਅਕ ਕੇਂਦਰਾਂ ਵਿਚ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ | ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ 23 ਮਾਰਚ ਨੂੰ ਮਨਾਇਆ ਜਾਵੇਗਾ | ਇਸ ਮੌਕੇ ਕੇਵਲ ਬਾਂਸਲ ਦੀ ਪਤਨੀ ਲਤਾ ਬਾਂਸਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ | ਇਸ ਮੌਕੇ ਪਵਨ ਮੋਂਗਾ, ਜਤਿੰਦਰ ਸਿੰਘ ਬੇਦੀ, ਗੁਰਚਰਨ ਸਿੰਘ