ਮੋਗਾ, 26 ਫਰਵਰੀ (ਸੁਰਿੰਦਰਪਾਲ ਸਿੰਘ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੀ ਪ੍ਰੇਰਨਾ ਸਦਕਾ ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਮਾਤਾ ਇੰਦਰਜੀਤ ਕੌਰ ਦੀ ਪਹਿਲੀ ਬਰਸੀ ਮੌਕੇ ਲੋੜਵੰਦ ਵਿਅਕਤੀਆਂ ਨੂੰ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਜਨਰਲ ਸੈਕਟਰੀ ਪਰਮਜੀਤ ਕੌਰ ਵਲੋਂ ਟਰਾਈਸਾਈਕਲ ਵੰਡੇ ਗਏ | ਪਿਛਲੇ ਸਾਲ ਵੀ ਗੁਰਦੇਵ ਸਿੰਘ (ਫਾਊਾਡਰ ਜਨਰਲ ਸੈਕਟਰੀ ਕੈਂਬਰਿਜ ਇੰਟਰਨੈਸ਼ਨਲ ਸਕੂਲ) ਅਤੇ ਹਰਪ੍ਰੀਤ ਕੌਰ ਲੈਕਚਰਾਰ ਦੀ ਯਾਦ ਵਿਚ ਟਰਾਈਸਾਈਕਲ ਵੰਡੇ ਗਏ ਸਨ | ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਅਧਿਆਪਕ ਸਨ ਅਤੇ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਨੇ ਬਹੁਤ ਹੀ ਵਡਮੁੱਲਾ ਯੋਗਦਾਨ ਪਾਇਆ ਸੀ | ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਇਹ ਸਮਾਜ ਸੇਵਾ ਦਾ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ | ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਡਾ. ਗੁਰਚਰਨ ਸਿੰਘ, ਪਿ੍ੰਸੀਪਲ ਸਤਵਿੰਦਰ ਕੌਰ, ਸੰਜੀਵ ਸੈਣੀ ਚੇਅਰਮੈਨ ਬੀ.ਬੀ.ਐਸ. ਗਰੁੱਪ, ਰਵਿੰਦਰ ਗੋਇਲ ਸੀ.ਏ. ਚੇਅਰਮੈਨ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ, ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੱਸਲ, ਸੈਕਟਰੀ ਵਿਕਾਸ ਸਿੰਗਲ, ਕੈਸ਼ੀਅਰ ਖੁਸ਼ੀਲ ਬਾਂਸਲ, ਸੁਰਿੰਦਰ ਗਰਗ, ਪ੍ਰੇਮ ਗਰਗ, ਰੋਹਿਤ ਸਿੰਗਲਾ, ਦੀਪਕ ਤਾਇਲ, ਰਕੇਸ਼ ਜੈਸਵਾਲ, ਸੁਭਾਸ਼ ਪਲਤਾ ਚੇਅਰਮੈਨ ਹੋਲੀ ਹਾਰਟ ਸਕੂਲ, ਨਰੇਸ਼ ਗੋਇਲ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ | ਸੰਜੀਵ ਸੈਣੀ ਨੇ ਦੱਸਿਆ ਦਵਿੰਦਰਪਾਲ ਸਿੰਘ ਵਲੋਂ ਕੀਤਾ ਗਿਆ ਇਹ ਉਪਰਾਲਾ ਹੋਰ ਲੋਕਾਂ ਨੂੰ ਵੀ ਪ੍ਰੇਰਿਤ ਕਰੇਗਾ | ਵਿਨੋਦ ਬਾਂਸਲ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ ਨੇ ਇਸ ਕਾਰਜ ਨੂੰ ਸਮਾਜ ਨੂੰ ਸੇਧ ਦੇਣ ਵਾਲਾ ਦੱਸਿਆ |