21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕਿਸ਼ਨਪੁਰਾ ਕਲਾਂ ਦੇ ਪ੍ਰਾਇਮਰੀ ਸਕੂਲ 'ਚ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ <br/>

Ad Position 21
No active advertisement
ਅਜੀਤ ਡੈਸਕ 27-02-2026
ਕਿਸ਼ਨਪੁਰਾ ਕਲਾਂ, 26 ਫਰਵਰੀ (ਅਮੋਲਕ ਸਿੰਘ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ ਕਲਾਂ ਲੜਕੀਆਂ ਵਿਖੇ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ¢ ਇਸ ਸਮਾਗਮ ਦੌਰਾਨ ਚੇਅਰਮੈਨ ਗੁਰਤੇਜ ਸਿੰਘ, ਸਰਪੰਚ ਪਿ੍ੰਸ ਚਾਵਲਾ ਤੇ ਪ੍ਰਧਾਨ ਜਸਵੀਰ ਸਿੰਘ ਸ਼ਾਹ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ¢ ਵਿਦਿਆਰਥੀਆਂ ਵਲੋਂ ਗੀਤ, ਸਕਿੱਟ ਅਤੇ ਕੋਰਿਓਗ੍ਰਾਫੀ ਦਿਖਾਈ ਗਈ¢ ਸਕੂਲ ਦੇ ਵਿਦਿਆਰਥੀਆਂ ਵਲੋਂ ਪ੍ਰਭਾਵੀ ਅਤੇ ਮਨ ਮੋਹ ਲੈਣ ਵਾਲੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ | ਵਿੱਦਿਅਕ ਵਰੇ੍ਹ ਵਿਚ ਵੱਖ ਵੱਖ ਗਤੀਵਿਧੀਆਂ ਵਿਚ ਸਕੂਲ ਕਲਾਸਟਰ ਬਲਾਕ ਅਤੇ ਜ਼ਿਲ੍ਹਾ ਪੱਧਰ ਦੇ ਹੋਏ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ¢ ਇਸ ਸਮਾਗਮ ਦੌਰਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਰੇਸ਼ਮ ਸਿੰਘ ਔਲਖ ਵਲੋਂ ਖੁਸ਼ੀ ਪ੍ਰਗਟ ਕਰਦੇ ਹੋਏ ਸਕੂਲ ਸਟਾਫ ਅਤੇ ਬੱਚਿਆਂ ਦੀ ਪ੍ਰਸ਼ੰਸਾ ਕੀਤੀ ਗਈ¢ ਇਸ ਸਮਾਗਮ ਦੌਰਾਨ ਜਤਿੰਦਰ ਸਿੰਘ ਧਾਲੀਵਾਲ ਤੇ ਮੈਡਮ ਤਰਨਜੀਤ ਕੌਰ ਵਲੋਂ ਸਟੇਜ ਦਾ ਸੰਚਾਲਕ ਬਾਖੂਬੀ ਨਿਭਾਇਆ ਗਿਆ¢ ਸਕੂਲ ਮੁਖੀ ਅਮਰੀਕ ਸਿੰਘ ਵਲੋਂ ਆਏ ਹੋਏ ਪਤਵੰਤਿਆਂ ਤੇ ਬੱਚਿਆਂ ਦੇ ਮਾਪਿਆਂ ਨੂੰ ਜੀ ਆਇਆਂ ਆਖਦਿਆਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ¢ ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪ੍ਰਧਾਨ ਮੇਹਰ ਸਿੰਘ, ਸਤਪਾਲ ਚਾਵਲਾ, ਸਤਨਾਮ ਸਿੰਘ ਫੰਨਾ ਨੈਸਲੇ, ਅਮਨਦੀਪ ਕੌਰ, ਜਸਵਿੰਦਰ ਕੌਰ, ਕਰਮਜੀਤ ਕੌਰ, ਪਲਵਿੰਦਰ ਕੌਰ, ਸੁਖਦੀਪ ਕੌਰ, ਤਰਨਪ੍ਰੀਤ ਕੌਰ, ਨਿਸ਼ੂ ਰਾਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ, ਚੌਹਾਨ ਅਤੇ ਹੋਰ ਕੇਂਦਰੀ ਆਗੂ 14 ਨੂੰ ਪੰਜਾਬ ਕਿਸਾਨ ਰੈਲੀ 'ਚ ਸ਼ਾਮਿਲ ਹੋਣਗੇ-ਡਾ. ਸੀਮਾਂਤ ਗਰਗ <br/> ਅਗਲੀ ਖ਼ਬਰ ਸਰਕਾਰ ਦਫ਼ਤਰੀ ਕਰਮਚਾਰੀਆਂ ਨੂੰ ਪੂਰੀਆਂ ਤਨਖ਼ਾਹਾਂ ਉੱਪਰ ਰੈਗੂਲਰ ਕਰੇ- ਬੀ.ਐੱਡ ਫ਼ਰੰਟ <br/>
Ad Position 24