21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬਰਨਾਲਾ ਰੈਲੀ 'ਚ ਜ਼ਿਲ੍ਹਾ ਮੋਗਾ ਤੋਂ ਜਾਵੇਗਾ ਵੱਡਾ ਕਾਫਲਾ-ਕਾਂਗਰਸੀ ਆਗੂ <br/>

Ad Position 21
No active advertisement
ਅਜੀਤ ਡੈਸਕ 27-02-2026
ਨੱਥੂਵਾਲਾ ਗਰਬੀ, 26 ਫਰਵਰੀ (ਨਵਦੀਪ ਸਿੰਘ)-ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ 28 ਫਰਵਰੀ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਚ ਹੋ ਰਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮਹਾਂ ਰੈਲੀ ਵਿਚ ਜ਼ਿਲ੍ਹਾ ਮੋਗਾ ਅਤੇ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫਲਾ ਰੈਲੀ ਵਿਚ ਸ਼ਮੂਲੀਅਤ ਕਰੇਗਾ ਅਤੇ ਇਸ ਰੈਲੀ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ¢ ਇਹ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਨੇ ਸਾਂਝੇ ਬਿਆਨ ਵਿਚ ਕੀਤਾ | ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿਚ ਹੋ ਰਹੀ ਇਹ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮੁੱਢ ਬੰਨੇ੍ਹਗੀ¢ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ ਤੇ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ¢ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਿਚ ਕਤਲੋਗਾਰਦ ਇਸ ਕਦਰ ਵੱਧ ਚੁੱਕੀ ਹੈ ਕਿ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਥਾਣਿਆਂ ਅਤੇ ਪੁਲਿਸ ਚੌਕੀਆਂ ਵਿਚ ਸੁਰੱਖਿਅਤ ਨਹੀਂ ਹਨ | ਇਸ ਮੌਕੇ ਉਕਤ ਆਗੂਆਂ ਨੇ ਕਾਂਗਰਸੀ ਵਰਕਰਾਂ ਨੂੰ ਬਰਨਾਲਾ ਰੈਲੀ 'ਤੇ ਜਾਣ ਲਈ ਤਿਆਰ ਰਹਿਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਕਾਲਜ 'ਚ ਨਾਟਕ 'ਗੁਰੂ ਤੇਗ਼ ਬਹਾਦਰ ਬੋਲਿਆ' ਭਲਕੇ <br/> ਅਗਲੀ ਖ਼ਬਰ ਅਮਿਤ ਸ਼ਾਹ, ਚੌਹਾਨ ਅਤੇ ਹੋਰ ਕੇਂਦਰੀ ਆਗੂ 14 ਨੂੰ ਪੰਜਾਬ ਕਿਸਾਨ ਰੈਲੀ 'ਚ ਸ਼ਾਮਿਲ ਹੋਣਗੇ-ਡਾ. ਸੀਮਾਂਤ ਗਰਗ <br/>
Ad Position 24