21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਐਸ. ਡੀ. ਕਾਲਜ 'ਚ ਨਾਟਕ 'ਗੁਰੂ ਤੇਗ਼ ਬਹਾਦਰ ਬੋਲਿਆ' ਭਲਕੇ <br/>

Ad Position 21
No active advertisement
ਅਜੀਤ ਡੈਸਕ 27-02-2026
ਮੋਗਾ, 26 ਫਰਵਰੀ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਦੇ ਸਾਂਝੇ ਉਪਰਾਲੇ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਟਕ ''ਗੁਰੂ ਤੇਗ਼ ਬਹਾਦਰ ਬੋਲਿਆ'' 28 ਫ਼ਰਵਰੀ ਨੂੰ ਕਾਲਜ ਕੈਂਪਸ ਵਿਚ ਸਵੇਰੇ 11:00 ਵਜੇ ਕਰਵਾਇਆ ਜਾ ਰਿਹਾ ਹੈ | ਇਹ ਨਾਟਕ ਆਜ਼ਾਦ ਰੰਗ ਮੰਚ ਕਲਾ ਭਵਨ, ਫਗਵਾੜਾ ਵਲੋਂ ਟੀਮ ਇੰਚਾਰਜ ਬੀਬਾ ਕੁਲਵੰਤ ਦੀ ਰਹਿਨੁਮਾਈ ਹੇਠ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਪ੍ਰਸਤੁਤੀ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ, ਬਲੀਦਾਨ ਅਤੇ ਧਾਰਮਿਕ ਆਜ਼ਾਦੀ ਲਈ ਦਿੱਤੇ ਗਏ ਯੋਗਦਾਨ ਨਾਲ ਜਾਣੰੂ ਕਰਵਾਏਗੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਇਤਿਹਾਸਕ ਨਾਟਕ ਵਿਦਿਆਰਥੀਆਂ ਵਿਚ ਇਤਿਹਾਸ ਪ੍ਰਤੀ ਰੁਚੀ ਅਤੇ ਨੈਤਿਕ ਮੁੱਲਾਂ ਦੀ ਪੇ੍ਰਰਨਾ ਜਗਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਰੈਲੀਆਂ 'ਤੇ ਪੰਜਾਬ ਦਾ ਪੈਸਾ ਉਜਾੜ ਰਹੀ-ਮਾਹਲਾ <br/> ਅਗਲੀ ਖ਼ਬਰ ਬਰਨਾਲਾ ਰੈਲੀ 'ਚ ਜ਼ਿਲ੍ਹਾ ਮੋਗਾ ਤੋਂ ਜਾਵੇਗਾ ਵੱਡਾ ਕਾਫਲਾ-ਕਾਂਗਰਸੀ ਆਗੂ <br/>
Ad Position 24