21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਆਮ ਆਦਮੀ ਪਾਰਟੀ ਰੈਲੀਆਂ 'ਤੇ ਪੰਜਾਬ ਦਾ ਪੈਸਾ ਉਜਾੜ ਰਹੀ-ਮਾਹਲਾ <br/>

Ad Position 21
No active advertisement
ਅਜੀਤ ਡੈਸਕ 27-02-2026
ਠੱਠੀ ਭਾਈ, 26 ਫਰਵਰੀ (ਜਗਰੂਪ ਸਿੰਘ ਮਠਾੜੂ)-12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫ਼ਰੰਸ ਦੀਆਂ ਤਿਆਰੀਆਂ ਤਹਿਤ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪੈਸੇ ਦਾ ਉਜਾੜਾ ਕਰਕੇ ਰੈਲੀਆਂ ਕਰ ਰਹੀ ਹੈ ਅਤੇ ਸਾਜੋ-ਸਮਾਨ ਤੋਂ ਇਲਾਵਾ ਕਿਰਾਏ 'ਤੇ ਬੰਦੇ ਵੀ ਦਿੱਲੀ ਤੋਂ ਲਿਆ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਮਾਹਲਾ ਨੇ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ ਅਤੇ ਹੁਣ ਰੈਲੀਆਂ ਰਾਹੀਂ ਆਪਣੀ ਨਾਕਾਮੀ ਨੂੰ ਓਹਲੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 12 ਮਾਰਚ ਦੀ ਬਾਘਾ ਪੁਰਾਣਾ ਕਾਨਫ਼ਰੰਸ ਇਤਿਹਾਸਕ ਹੋਵੇਗੀ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਦੀਆਂ ਨੀਤੀਆਂ 'ਤੇ ਆਪਣਾ ਭਰੋਸਾ ਜਤਾਉਣਗੇ | ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਕਾਨਫ਼ਰੰਸ ਵਿਚ ਸ਼ਾਮਲ ਹੋਣ ਦਾ ਸੱਦਾ ਦੇਣ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਜਸਪ੍ਰੀਤ ਸਿੰਘ ਮਾਹਲਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਆਫ਼ਤਾਂ ਬਾਰੇ ਜਾਣਕਾਰੀ ਦਿੱਤੀ ਅਗਲੀ ਖ਼ਬਰ ਐਸ. ਡੀ. ਕਾਲਜ 'ਚ ਨਾਟਕ 'ਗੁਰੂ ਤੇਗ਼ ਬਹਾਦਰ ਬੋਲਿਆ' ਭਲਕੇ <br/>
Ad Position 24