21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਲੋਪੋ ਪਬਲਿਕ ਲਾਇਬ੍ਰੇਰੀ ਵਿਖੇ ਅੱਖਾਂ ਦੀ ਜਾਂਚ ਅਤੇ ਮੁਫਤ ਆਪ੍ਰੇਸ਼ਨ ਕੈਂਪ <br/>

Ad Position 21
No active advertisement
ਅਜੀਤ ਡੈਸਕ 27-02-2026
ਬੱਧਨੀ ਕਲਾਂ, 26 ਫਰਵਰੀ (ਸੰਜੀਵ ਕੋਛੜ)- ਮੇਰਾ ਪਿੰਡ 360 ਫਾੳਾੂਡੇਸ਼ਨ ਲੋਪੋ ਪਬਲਿਕ ਲਾਇਬਰੇਰੀ ਦੇ ਸਹਿਯੋਗ ਨਾਲ ਆਈ ਹਸਪਤਾਲ ਲੁਧਿਆਣਾ ਵਲੋਂ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਅਤੇ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਕਰਨ ਲਈ ਮੁਫਤ ਕੈਂਪ ਲਗਾਇਆ ਗਿਆ | ਇਸ ਦੌਰਾਨ ਡਾ. ਰਾਜੇਸ਼ ਵਣਜਾਰਾ, ਅੰਜਲੀ, ਆਯੂਸ਼, ਕਮਲਦੀਪ ਕੌਰ, ਮਨਪ੍ਰੀਤ ਸਿੰਘ ਆਦਿ ਦੀ ਟੀਮ ਨੇ 150 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਦਿਆਂ ਜਿੱਥੇ ਮੁਫਤ ਦਵਾਈਆਂ ਦਿੱਤੀਆਂ, ਉੱਥੇ ਹੀ 10 ਮਰੀਜ਼ਾਂ ਦੀ ਅਪ੍ਰੇਸ਼ਨ ਲਈ ਚੋਣ ਕੀਤੀ ਗਈ | ਜਾਣਕਾਰੀ ਦਿੰਦਿਆਂ ਸਾਬਕਾ ਪ੍ਰਧਾਨ ਧਰਮਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਚੁਣੇ ਗਏ ਮਰੀਜ਼ਾਂ ਦਾ ਆਪ੍ਰੇਸ਼ਨ ਕਰਵਾਉਣ ਲਈ ਲਿਜਾਣ ਤੋਂ ਲਿਆਉਣ ਤੱਕ ਦਾ ਸਾਰਾ ਖਰਚਾ ਕਲੱਬ ਵਲੋਂ ਕੀਤਾ ਜਾਵੇਗਾ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪਹੁੰਚੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਲੱਬ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ, ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਜਗਸੀਰ ਸਿੰਘ ਸਾਬਕਾ ਸਰਪੰਚ, ਧਰਮਿੰਦਰ ਸਿੰਘ ਸੋਨੀ ਪ੍ਰਧਾਨ, ਮੇਜਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਪ੍ਰਤਾਪ ਸਿੰਘ ਬਲਾਕ ਸੰਮਤੀ ਮੈਂਬਰ, ਜਗਰਾਜ ਸਿੰਘ ਰਾਜਾ ਨੰਬਰਦਾਰ, ਸੁਖਮੰਦਰ ਸਿੰਘ ਬਰਾੜ ਸਾਬਕਾ ਪੰਚ, ਜਸਵੰਤ ਸਿੰਘ ਬਿੱਲੂ ਸਾਬਕਾ ਪੰਚ, ਸੁਰਜੀਤ ਸਿੰਘ ਯੂਥ ਆਗੂ, ਨਿਰਮਲ ਸਿੰਘ ਸਕੱਤਰ, ਮਲਕੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਜ਼ਮ-ਏ-ਅਦਬ ਦੀ ਮੀਟਿੰਗ ਭਲਕੇ-ਪ੍ਰਧਾਨ ਕਰਨਲ ਬਾਬੂ ਸਿੰਘ <br/> ਅਗਲੀ ਖ਼ਬਰ ਮੋਗਾ ਚੌਂਕ ਤੋਂ ਲੰਢੇਕੇ ਸੜਕ ਵਿਚਕਾਰ ਡਿਵਾਈਡਰ ਬਣਾਇਆ ਜਾਵੇ- ਭੁੱਲਰ <br/>
Ad Position 24