28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੰਜਾਬ ਦੀਆਂ ਸਰਕਾਰੀ ਆਈ. ਟੀ. ਆਈ. 'ਚ ਕੰਮ ਕਰਦੇ 700 ਕੱਚੇ ਇੰਸਟਰੱਕਟਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 28-02-2026
ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀਆਂ ਸਰਕਾਰੀ ਆਈ. ਟੀ. ਆਈ. 'ਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੀ ਕੋਠੀ ਤੇ ਬਾਕੀ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਸੰਬੰਧੀ ਜਥੇਬੰਦੀ ਦੀਆਂ ਆਗੂ ਕੁਲਜੀਤ ਕੌਰ ਆਈ. ਟੀ. ਆਈ. ਚੂਹੜਚੱਕ, ਸਰਬਜੀਤ ਕੌਰ ਆਈ. ਟੀ. ਆਈ. ਮੋਗਾ ਤੇ ਸਮੂਹ ਸਟਾਫ਼ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਦੱਸਿਆ ਕਿ ਪਹਿਲਾਂ ਉਨ੍ਹਾਂ ਨੇ ਤਰਨਤਾਰਨ ਪੱਕਾ ਮੋਰਚਾ ਲਗਾਇਆ, ਫਿਰ ਸੁਨਾਮ ਧਰਨਾ ਦਿੱਤਾ ਤੇ ਹੁਣ ਤਕਨੀਕੀ ਸਿੱਖਿਆ ਵਿਭਾਗ ਸੈਕਟਰ 36-ਏ ਚੰਡੀਗੜ੍ਹ ਵਿਖੇ ਦਸੰਬਰ ਮਹੀਨੇ ਤੋਂ ਪੱਕਾ ਮੋਰਚਾ ਚੱਲ ਰਿਹਾ ਹੈ ਤੇ 37 ਦਿਨਾਂ ਤੋਂ ਭੁੱਖ ਹੜਤਾਲ ਚੱਲ ਰਹੀ ਹੈ ਪਰ ਅਫ਼ਸੋਸ ਦੀ ਗੱਲ ਕਿ ਪੰਜਾਬ ਸਰਕਾਰ ਵਾਰ-ਵਾਰ ਗੱਲਬਾਤ ਤੋਂ ਭੱਜ ਰਹੀ ਹੈ, ਜਿਸ ਤੋਂ ਜਾਪਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਬਿਲਕੁਲ ਵੀ ਸੰਜੀਦਾ ਨਹੀਂ ਹੈ | ਜਿਸ ਦੇ ਰੋਸ ਵਜੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਜਥੇਬੰਦੀ ਦੀ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਕਿ ਉਹ ਹੁਣ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨਗੇ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਮੁਲਾਜ਼ਮਾਂ ਵਲੋਂ 16 ਤੋਂ 19 ਮਾਰਚ ਤੱਕ ਸੰਸਥਾਵਾਂ ਵਿਚ ਹਰ ਰੋਜ਼ ਗੇਟ ਰੈਲੀਆਂ ਕੀਤੀਆਂ ਜਾਣਗੀਆਂ, 20 ਮਾਰਚ ਨੂੰ ਸੰਸਥਾਵਾਂ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ | ਜੇਕਰ ਫਿਰ ਵੀ ਪੰਜਾਬ ਸਰਕਾਰ ਹੱਲ ਨਹੀਂ ਕਰਦੀ, ਸੰਗਰੂਰ ਵਿਖੇ ਧਰਨਾ ਦਿੱਤਾ ਜਾਵੇਗਾ ਜਿਸ ਵਿਚ ਪੰਜਾਬ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚੇ ਦੀਆਂ 32 ਜਥੇਬੰਦੀਆਂ, ਸਟੂਡੈਂਟ ਯੂਨੀਅਨਾਂ ਤੇ ਪਰਿਵਾਰਾਂ ਸਮੇਤ ਵੱਡਾ ਇਕੱਠ ਕਰ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, 26 ਅਪ੍ਰੈਲ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਦਿੜ੍ਹਬਾ ਵਿਖੇ ਕੀਤਾ ਜਾਵੇਗਾ, 30 ਮਈ ਨੂੰ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਸੁਨਾਮ ਵਿਖੇ ਕੀਤਾ ਜਾਵੇਗਾ ਅਤੇ ਇਸੇ ਤਰ੍ਹਾਂ ਵੱਖ-ਵੱਖ ਮੰਤਰੀਆਂ ਤੇ ਪ੍ਰਧਾਨਾਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਚੌਕੀ ਬਿਲਾਸਪੁਰ ਵਲੋਂ ਜਬਰ ਜਨਾਹ ਮਾਮਲੇ 'ਚ ਦੋ ਸਾਲ ਤੋਂ ਲੋੜੀਂਦਾ ਵਿਅਕਤੀ ਕੀਤਾ ਕਾਬੂ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ 15 ਤੇ ਬਲਾਕ ਸੰਮਤੀ ਦੇ 101 ਮੈਂਬਰਾਂ ਨੂੰ ਸਹੁੰ ਚੁਕਾਈ ਗਈ
Ad Position 24